ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ‘ਤੇ ਕਰਨ ਦੇ ਨਿਰਦੇਸ਼
*ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਫ਼ਤਾਵਰੀ ਰਿਪੋਰਟ ਪੇਸ਼ ਕਰਨ ਦੇ ਹੁਕਮ
ਫਗਵਾੜਾ
ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੇ ਕੰਮਾਂ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ,ਪੇਡਾ,ਨਗਰ ਕੌਂਸਲ,ਸਿੰਚਾਈ ਵਿਭਾਗ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮਾਂ ਬਾਰੇ ਹਫਤਾਵਰੀ ਰਿਪੋਰਟ ਪੇਸ਼ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਕੰਮਾਂ ਵਿਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪ੍ਰਾਜੈਕਟਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ 4 ਐਮ.ਐਲ.ਡੀ. ਦੀ ਸਮਰੱਥਾ ਵਾਲੇ ਟ੍ਰੀਟਮੈਂਟ ਪਲਾਂਟ ਤੇ 1 ਐਮ.ਐਲ.ਡੀ. ਦੀ ਸਮਰੱਥਾ ਵਾਲੇ ਟ੍ਰੀਟਮੈਂਟ ਪਲਾਂਟ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸ਼ਹਿਰ ਦੀਆਂ ਅੰਦਰੂਨੀ ਸੜਕਾਂ ਨੂੰ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ।
Posted By: Daily Suraj Bureau