ਟੈਲੀ-ਮਾਨਸ- ਮਾਨਸਿਕ ਸਿਹਤ ਵਿੱਚ ਇੱਕ ਕ੍ਰਾਂਤੀ - ਡਾ. ਅਮਰਜੀਤ ਕੌਰ

ਟੈਲੀ-ਮਾਨਸ- ਮਾਨਸਿਕ ਸਿਹਤ ਵਿੱਚ ਇੱਕ ਕ੍ਰਾਂਤੀ - ਡਾ. ਅਮਰਜੀਤ ਕੌਰ

(ਜਗਸੀਰ ਸਿੰਘ): ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ। ਟੈਲੀ-ਮਾਨਸ ਇੱਕ ਟੋਲ ਫ੍ਰੀ ਹੈਲਪਲਾਈਨ ਹੈ ਜੋ ਪੂਰੇ ਭਾਰਤ ਵਿੱਚ 24x7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20+ ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਪਭੋਗਤਾ ਟੋਲ ਫ੍ਰੀ ਹੈਲਪਲਾਈਨ ਨੰਬਰ ਯਾਨੀ 1800-89-14416 ਜਾਂ 14416 ਰਾਹੀਂ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਪਭੋਗਤਾ ਘਰ ਬੈਠੇ ਆਪਣੇ ਫ਼ੋਨ 'ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਡਾ. ਅਮਰਜੀਤ ਕੌਰ ਨੇ ਕਿਹਾ ਕਿ ਕਾਲਰ/ਮਰੀਜ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇੱਕ ਮੋਬਾਈਲ ਐਪ ਹੈ ਜਿਸ ਵਿੱਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮਸ਼ਵਰਾ ਕਾਲ 'ਤੇ ਪ੍ਰਦਾਨ ਕੀਤਾ ਜਾਂਦਾ ਹੈ। ਟੈਲੀ-ਮਾਨਸ ਪੰਜਾਬ ਇਸ ਸਾਲ 35000+ ਕਾਲਾਂ ਦੇ ਮੀਲ ਪੱਥਰ 'ਤੇ ਪਹੁੰਚ ਗਿਆ ਹੈ। ਟੈਲੀ-ਮਾਨਸ ਦੇ ਉਪਭੋਗਤਾ ਆਪਣੀ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਅਨੁਸਾਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀ ਨਾਲ ਜੁੜ ਸਕਦੇ ਹਨ। ਟੈਲੀ ਮਾਨਸ ਲੋੜ ਪੈਣ 'ਤੇ ਵਿਅਕਤੀਗਤ ਤੌਰ 'ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਓ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।