ਰਾਜ ਪੱਧਰੀ ਅਥਲੈਟਿਕਸ ਮੀਟ ’ਚ ਵਿਦਿਆਰਥੀਆਂ ਨੇ ਕੀਤੀ ਸ਼ਾਨਦਾਰ ਪ੍ਰਦਰਸ਼ਨ
ਬਠਿੰਡਾ : ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ (ਪੀਟੀਆਈਐੱਸ) ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਦੋ ਰੋਜ਼ਾ ਰਾਜ ਪੱਧਰੀ ਇੰਟਰ ਪੋਲੀਟੈਕਨਿਕ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਪੋਲੀਟੈਕਨਿਕ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਟ੍ਰੈਕ ਅਤੇ ਫੀਲਡ ਮੁਕਾਬਲਿਆਂ ਵਿਚ ਭਾਗ ਲਿਆ।
ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਅਨੁਜਾ ਪਪਨੇਜਾ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਦੋ ਰੋਜ਼ਾ ਰਾਜ ਪੱਧਰੀ ਐਥਲੈਟਿਕਸ ਮੀਟ ਵਿਚ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਟ੍ਰੈਕ ਅਤੇ ਫੀਲਡ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਟ੍ਰੈਕ ਅਤੇ ਫੀਲਡ ਮੁਕਾਬਲਿਆਂ ਵਿਚ 05 ਮੈਡਲ ਜਿੱਤੇ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ।
ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਨੇ ਸ਼ੋਰਟ ਪੁਟ ਅਤੇ ਡਿਸਕਸ ਥ੍ਰੋ ਵਿਚ ਭਾਗ ਲਿਆ ਅਤੇ ਮਨਜੋਤ ਸਿੰਘ ਨੇ 1500 ਮੀਟਰ ਰੇਸ ਵਿਚ ਭਾਗ ਲਿਆ ਅਤੇ ਦੋਨਾਂ ਵਿਦਿਆਰਥੀਆਂ ਨੇ ਰਾਜ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ I ਇਸ ਤੋਂ ਇਲਾਵਾ ਲੜਕੀਆਂ ਦੇ ਮੁਕਬਲਿਆਂ ਵਿਚ ਸੁਮਨ ਨੇ ਸ਼ੋਰਟਪੁਟ ਅਤੇ ਨੀਤੂ ਕੁਮਾਰੀ ਨੇ 100 ਮੀਟਰ ਰੇਸ ਵਿਚ ਭਾਗ ਲਿਆ ਅਤੇ ਦੋਨਾਂ ਵਿਦਿਆਰਥਣਾਂ ਨੇ ਰਾਜ ਭਰ ਵਿਚ ਤੀਜਾ ਸਥਾਨ ਹਾਸਲ ਕੀਤਾ I ਕਾਲਜ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਅਤੇ ਟੀਮ ਇੰਚਾਰਜਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਰਾਜ ਭਰ ਵਿਚ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ ।
ਉਨ੍ਹਾਂ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ I ਉਨ੍ਹਾਂ ਕਾਲਜ ਦੇ ਖੇਡ ਅਫ਼ਸਰ ਗੌਰਵ ਜਿੰਦਲ ਅਤੇ ਸਹਾਇਕ ਖੇਡ ਅਫ਼ਸਰ ਲਖਵਿੰਦਰ ਸਿੰਘ ਦਾ ਵਿਸੇਸ਼ ਧੰਨਵਾਦ ਕੀਤਾ I
Posted By: Daily Suraj Bureau