Daily Suraj

ਪੰਜਾਬੀ

ਲੁਧਿਆਣਾ ‘ਚ ਗੈਰਕਾਨੂੰਨੀ ਸ਼ਰਾਬ ‘ਤੇ ਕਰੈਕਡਾਊਨ, ਪੁਲਿਸ ਨੂੰ ਵੱਡੀ ਕਾਮਯਾਬੀ

20 Feb, 2026 03:42 PM

ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਲੁਧਿਆਣਾ 'ਚ ਮਹਿੰਗੇ ਭਾਅ ਵੇਚਣ ਵਾਲਾ ਸਮਗਲਰ ਚੜ੍ਹਿਆ ਪੁਲਿਸ ਅੜਿੱਕੇ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ। ਗੁਪਤ ਸੂਚਨਾ ਦੇ ਆਧਾਰ 'ਤੇ ਹੋਈ ਗ੍ਰਿਫ਼ਤਾਰੀ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਜੋਨ-4) ਜਸ਼ਨਦੀਪ ਸਿੰਘ ਗਿੱਲ ਅਤੇ ਏ.ਸੀ.ਪੀ. (ਇੰਡਸਟਰੀ ਏਰੀਆ-ਏ) ਇੰਦਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਕੂੰਮ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਦੀਪ ਸਿੰਘ ਦੀ ਅਗਵਾਈ ਹੇਠ ਚੌਂਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਖਵੀਰ ਸਿੰਘ ਉਰਫ ਲੱਖੂ (ਵਾਸੀ ਬਾਜ਼ੀਗਰ ਬਸਤੀ, ਕੋਟ ਗੰਗੂ ਰਾਏ) ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ। ਬਾਹਰਲੇ ਸੂਬਿਆਂ ਤੋਂ ਲਿਆਉਂਦਾ ਸੀ ਸ਼ਰਾਬ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਚੰਡੀਗੜ੍ਹ ਵਰਗੇ ਬਾਹਰਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਸਸਤੀ ਸ਼ਰਾਬ ਲਿਆ ਕੇ ਲੁਧਿਆਣਾ ਵਿੱਚ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਸੀਤੇ 11 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਦੋਸ਼ੀ ਤੇ ਐਫ.ਆਈ.ਆਰ ਨੰਬਰ 32, ਮਿਤੀ 20-02-2026 (ਧਾਰਾ 61-01-14 ਐਕਸਾਈਜ਼ ਐਕਟ) ਤੇ ਮੁਕਦਮਾ ਦਰਜ ਕੀਤਾ । ਦੋਸ਼ੀ ਖਿਲਾਫ ਪਹਿਲਾਂ ਵੀ ਥਾਣਾ ਕੂੰਮ ਕਲਾਂ ਵਿਖੇ ਨਾਜਾਇਜ਼ ਸ਼ਰਾਬ ਵੇਚਣ ਦਾ ਮਾਮਲਾ ਦਰਜ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਰਾਹੀਂ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਜਿਸ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Posted By: Daily Suraj Bureau

Latest News