Daily Suraj

ਪੰਜਾਬੀ

ਲੁਧਿਆਣਾ (ਪੱਛਮੀ) ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਵਿਸ਼ਾਲ ਰੋਡ ਸ਼ੋਅ

17 Jun, 2025 11:37 PM

ਲੁਧਿਆਣਾ : ਲੁਧਿਆਣਾ ਪੱਛਮੀ ਉਪ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ ਵਿੱਚ ਹੈ। ਚੋਣ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਵਜੇ ਤੋਂ ਬਾਅਦ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਲੋਕਾਂ ਨੂੰ ਭਰਮਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।

ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ, ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਇੱਕ ਰੋਡ ਸ਼ੋਅ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਦੌਰਾਨ ਕਈ ਨਾਮੀ ਸ਼ਖ਼ਸੀਅਤਾਂ ‘ਆਪ’ ਵਿੱਚ ਸ਼ਾਮਲ ਹੋਈਆਂ।

ਆਮ ਆਦਮੀ ਪਾਰਟੀ ਦੇ ਸਨਿਰ ਆਗੂ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦਾ ਮੌਜੂਦਾ ਮਾਹੌਲ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਲੋਕ ਵਿਕਾਸ ਚਾਹੁੰਦੇ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਦੀ ਪਾਰਟੀ ਵਿੱਚ ਆਪਣਾ ਵਿਸ਼ਵਾਸ ਜਤਾਉਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜਿੱਤ ਤੋਂ ਬਾਅਦ ਪੰਜਾਬ ਰਾਕੇਟ ਦੀ ਗਤੀ ਨਾਲ ਤਰੱਕੀ ਕਰੇਗਾ।

ਇਸ ਦੇ ਨਾ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਨੂੰ ਪੰਜਾਬ ਦੀ ਆਰਥਿਕ ਰਾਜਧਾਨੀ ਮੰਨਿਆ ਜਾਂਦਾ ਹੈ ਅਤੇ ਇਸਨੂੰ ਅਕਸਰ “ਪੰਜਾਬ ਦਾ ਮੈਨਚੇਸਟਰ” ਕਿਹਾ ਜਾਂਦਾ ਹੈ। ਲੁਧਿਆਣਾ ਦੇ ਉਦਯੋਗਾਂ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਾਰੋਬਾਰਾਂ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਉਦਯੋਗਿਕ ਨੀਤੀਆਂ, ਬਿਹਤਰ ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਕੀ ਸੌਖ ਰਾਹੀਂ ਉਦਯੋਗ-ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ‘ਆਪ’ ਵਰਕਰਾਂ ਤੱਕ, ਹਰ ਕੋਈ ਪੰਜਾਬ ਦੇ ਉੱਜਵਲ ਭਵਿੱਖ ਲਈ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ।

ਦੱਸ ਦਈਏ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਨੇ ਇੱਥੇ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ, ਭਾਜਪਾ ਨੇ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਲੁਧਿਆਣਾ ਪੱਛਮੀ ਉਪ ਚੋਣ ਲਈ 192 ਪੋਲਿੰਗ ਸਟੇਸ਼ਨਾਂ ‘ਤੇ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਅਪਣਾਈ ਜਾਵੇਗੀ। ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਪਹਿਲਾਂ ਹੀ ਚੋਣ ਤਿਆਰੀਆਂ ਸਬੰਧੀ ਉੱਚ-ਪੱਧਰੀ ਮੀਟਿੰਗ ਕਰ ਚੁੱਕੇ ਹਨ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ 17 ਜੂਨ ਨੂੰ ਸ਼ਾਮ 6 ਵਜੇ ਪ੍ਰਚਾਰ ਖਤਮ ਹੋਣ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਸ਼ਹਿਰ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੋਵੇਗੀ। 19 ਜੂਨ ਵੀਰਵਾਰ ਨੂੰ ਵੋਟਿੰਗ ਹੋਵੇਗੀ ਅਤੇ 23 ਜੂਨ ਦਿਨ ਸੋਮਵਾਰ ਨੂੰ ਨਤੀਜੇ ਐਲਾਨੇ ਜਾਣਗੇ।

#AAPRoadshow #SanjeevArora #LudhianaBypolls #AAPPunjab #PoliticalCampaign #ZimniChon2025 #RoadshowLudhiana #AamAadmiParty #PunjabPolitics #VoteForChange


Posted By: Daily Suraj Bureau

Latest News