ਸਾਬਕਾ ਡਾਇਰੈਕਟਰ ਜਨਰਲ ਓਫ ਪੁਲਿਸ ਸੁਮੇਧ ਸੈਣੀ ਨੂੰ 21 ਜਨਵਰੀ ਤੱਕ ਅੰਤਰਿਮ ਰਾਹਤ, ਹਾਈ ਕੋਰਟ ਨੇ ਸੈਣੀ ਨੂੰ ਦਿੱਤੇ ਜਵਾਬ ਦਾਖ਼ਲ ਕਰਨ ਦੇ ਹੁਕਮ
- ਪੰਜਾਬ
- 12 Dec,2024

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ ਆਇਦ ਕਰਨ ’ਤੇ ਲੱਗੀ ਰੋਕ 21 ਜਨਵਰੀ ਤੱਕ ਵਧਾ ਦਿੱਤੀ ਹੈ। ਵੀਰਵਾਰ ਨੂੰ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਸਰਕਾਰ ਦਾ ਪੱਖ ਪੇਸ਼ ਕੀਤਾ ਗਿਆਅਦਾਲਤ ਨੇ ਇਸ ਸਬੰਧੀ ਸੈਣੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਕੇਸ ਦੀ ਸੁਣਵਾਈ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਧਿਰ ਅਗਲੀ ਸੁਣਵਾਈ 'ਤੇ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਨਹੀਂ ਕਰੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਅਦਾਲਤ ਅੰਤਰਿਮ ਹੁਕਮ ਵਾਪਸ ਲੈ ਸਕਦੀ ਹੈ। ਇਸ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਉਸ ਨੂੰ ਕਿਸੇ ਵੀ ਕੀਮਤ ’ਤੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
Posted By:

Leave a Reply