Daily Suraj

ਪੰਜਾਬੀ

ਪੰਜਾਬ 'ਚ 3 ਦਿਨਾਂ ਲਈ ਸਰਕਾਰੀ ਬੱਸਾਂ ਰਹਿਣਗੀਆਂ ਬੰਦ

19 Jun, 2025 12:16 AM

ਚੰਡੀਗੜ੍ਹ : ਪੰਜਾਬ ਵਿਚ ਸਰਕਾਰੀ ਬੱਸਾਂ ਦਾ ਸਫ਼ਰ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 9,10 ,11 ਜੁਲਾਈ ਨੂੰ  ਸੂਬੇ ਵਿਚ ਪੀਆਰਟੀਸੀ ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਚੱਕਾ ਜਾਮ ਕਰਨਗੇ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਮਹੀਨਾ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ਪਰ ਮਹੀਨਾ ਗੁਜ਼ਰਨ ਤੋਂ ਬਾਅਦ ਵੀ ਮਸਲਾ ਉਥੇ ਹੀ ਖੜ੍ਹਾ ਹੈ। ਦਰਅਸਲ ਮੁਲਾਜ਼ਮਾਂ ਦੀ ਮੁੱਖ ਮੰਗ ਕੱਚਿਆਂ ਤੋਂ ਪੱਕੇ ਕਰਨਾ ਹੈ। ਦੂਜੇ ਪਾਸੇ ਪੀਆਰਟੀਸੀ, ਪਨਬਸ ਠੇਕੇਦਾਰੀ ਪ੍ਰਣਾਲੀ ਲਾਗੂ ਕਰ ਕੇ ਇਨ੍ਹਾਂ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਖ਼ਤਰੇ ਪਾ ਰਹੀਆਂ ਹਨ।

ਮੁਲਾਜ਼ਮਾਂ ਨੂੰ ਡਰ ਹੈ ਕਿ ਜੇਕਰ ਠੇਕੇਦਾਰੀ ਪ੍ਰਣਾਲੀ ਲਾਗੂ ਹੋ ਗਈ ਤਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਹੱਥ ਵੀ ਧੋਣਾ ਪੈ ਸਕਦਾ ਹੈ। ਇਸ ਲਈ ਉਹ ਵਾਰ-ਵਾਰ ਚੱਕਾ ਜਾਮ ਕਰਦੇ ਹਨ ਪਰ ਦੋਹਾਂ ਧਿਰਾਂ ਦੀ ਲੜਾਈ ਵਿਚ ਆਮ ਜਨਤਾ ਪਿਸ ਜਾਂਦੀ ਹੈ। ਜਿਸ ਬਾਰੇ ਸਰਕਾਰ ਤੇ ਮੁਲਾਜ਼ਮਾਂ ਨੂੰ ਚਿੰਤਨ ਕਰਨਾ ਪਵੇਗਾ। 

#PunjabBusStrike #PublicTransport #GovernmentBuses #PunjabRoadways #TravelAlert #BusServicesSuspended #PunjabNews #CommuterProblems #TransportStrike #PRTC


Posted By: Daily Suraj Bureau

Latest News