ਸਕੂਲ ’ਚ ਆਮ ਗਿਆਨ ਦੇ ਮੁਕਾਬਲੇ ਕਰਵਾਏ
- ਪੰਜਾਬ
- 13 Dec,2024

ਹੁਸ਼ਿਆਰਪੁਰ : ਬਲਾਕ ਭੂੰਗਾ-2 ਦੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਪਿ੍ੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਹ ਪ੍ਰੋਗਰਾਮ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ, ਗਣਿਤ, ਵਿਗਿਆਨ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਵਿੱਚ ਵਿਦਿਆਰਥੀਆਂ ਦੀ ਰੁਚੀ ਵਧਾਉਣ ਲਈ ਪ੍ਰੋਗਰਾਮ ਤਹਿਤ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਗੁਣਾਤਮਕ ਸੁਧਾਰ ਨੂੰ ਉਤਸ਼ਾਹਿਤ ਕਰਨਾ ਸੀ। ਇਹ ਮੁਕਾਬਲਾ ਦੋ ਪੱਧਰਾਂ ’ਤੇ ਕਰਵਾਇਆ ਗਿਆ। ਇੱਕ ਛੇਵੀਂ ਤੋਂ ਅੱਠਵੀਂ ਜਮਾਤ ਤਕ, ਦੂਜਾ ਨੌਵੀਂ ਤੋਂ ਦਸਵੀਂ ਜਮਾਤ ਤਕ। ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਬਲਾਕ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਵਿਸ਼ਿਆਂ ਪ੍ਰਤੀ ਰੁਚੀ ਵਧਾਉਣ ਵਿੱਚ ਸਹਾਈ ਹੁੰਦੇ ਹਨ। ਛੇਵੀਂ ਤੋਂ ਅੱਠਵੀਂ ਜਮਾਤ ਦੇ ਇਸ ਮੁਕਾਬਲੇ ਵਿੱਚ ਸਕੂਲ ਮਨਹੋਤਾ ਦੀ ਟੀਮ ਪਹਿਲੇ, ਟਾਹਲੀਵਾਲ ਦੀ ਟੀਮ ਦੂਜੇ ਅਤੇ ਚਾਂਗ ਬਸੋਆ ਦੀ ਟੀਮ ਤੀਜੇ ਸਥਾਨ ’ਤੇ ਰਹੀ। 9ਵੀਂ ਤੋਂ 10ਵੀਂ ਜਮਾਤ ਦੇ ਮੁਕਾਬਲਿਆਂ ਵਿੱਚ ਢੋਲਬਾਹਾ ਦੀ ਟੀਮ ਪਹਿਲੇ, ਜਨੌੜੀ ਦੀ ਟੀਮ ਦੂਜੇ ਅਤੇ ਡੱਫਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
Posted By:

Leave a Reply