ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਕੇਂਦਰ ‘ਤੇ ਸਾਧਿਆ ਨਿਸ਼ਾਨਾ
- ਪੰਜਾਬ
- 24 Dec,2024

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹੋਏ ਕਿਸਾਨਾਂ ਦੇ ਹੱਕ ‘ਚ ਵੱਡਾ ਬਿਆਨ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੇ ਨਿਸ਼ਾਨਾ ਵੀ ਸਾਧਿਆ ਹੈ। ਉਨ੍ਹਾਂ ਕਿਹਾ ਕਿ “ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ,ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ।”
Posted By:

Leave a Reply