ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਕੇਂਦਰੀ ਮੰਤਰੀ ਕੋਲ ਚੁੱਕਿਆ, ਕਿਹਾ- ਨਿੱਜੀ ਤੌਰ 'ਤੇ ਦਖ਼ਲ ਦਿਉ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਕੇਂਦਰੀ ਮੰਤਰੀ ਕੋਲ ਚੁੱਕਿਆ, ਕਿਹਾ- ਨਿੱਜੀ ਤੌਰ 'ਤੇ ਦਖ਼ਲ ਦਿਉ

ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ (Shivraj Chauhan) ਦੇ ਸਾਹਮਣੇ ਸ਼ਨਿਚਰਵਾਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੇ ਮਰਨ ਵਰਤ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ (Govt of India) ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਨਾ ਕੀਤੇ ਜਾਣ ਕਾਰਨ ਕਿਸਾਨ ਵਰਗ 'ਚ ਰੋਸ ਵਧ ਰਿਹਾ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਤੁਸੀਂ ਇਸ ਵਿਚ ਜਾਇਜ਼ ਮੰਗਾਂ ਮੰਨ ਲਓ। ਤੁਸੀਂ ਨਿੱਜੀ ਤੌਰ 'ਤੇ ਦਖਲ ਦਿਉ। ਤੁਸੀਂ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਹੋ ਤੇ ਤੁਹਾਨੂੰ ਕਿਸਾਨਾਂ ਦੀਆਂ ਮੰਗਾਂ ਬਾਰੇ ਵਧੇਰੇ ਜਾਣਕਾਰੀ ਹੈ।