Daily Suraj

ਪੰਜਾਬੀ

ਕਿਸਾਨਾਂ ਦਾ ਚੰਡੀਗੜ੍ਹ ਕੂਚ ਦੌਰਾਨ ਹੰਗਾਮਾ, ਪੁਲਿਸ ਨਾਲ ਹੋਈ ਤਿੱਖੀ ਝੜਪ

15 May, 2026 03:29 PM

ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਤੋਂ ਚੰਡੀਗੜ੍ਹ ਦੇ ਗਵਰਨਰ ਹਾਊਸ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਕੂਚ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ। ਜਾਣਕਾਰੀ ਮੁਤਾਬਕ, ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚ ਝੜਪ ਵੀ ਹੋਈ। ਕਿਸਾਨ ਕਰਜ਼ਾ ਮੁਆਫ਼ੀ, ਕਰਜ਼ਾ ਸੀਮਾ ਵਿੱਚ ਵਾਧਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ‘ਤੇ ਭਾਰੀ ਬੈਰੀਕੇਡਿੰਗ ਕਰਕੇ ਇਲਾਕਿਆਂ ਨੂੰ ਸੀਲ ਕੀਤਾ ਗਿਆ। ਸੁਰੱਖਿਆ ਪ੍ਰਬੰਧਾਂ ਕਾਰਨ ਦੋ ਬਾਰਡਰਾਂ ‘ਤੇ ਟ੍ਰੈਫਿਕ ਨੂੰ ਵੀ ਡਾਇਵਰਟ ਕਰਨਾ ਪਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਰਹੀ। ਪੁਲਿਸ ਮੁਤਾਬਕ ਕੁਝ ਪ੍ਰਦਰਸ਼ਨਕਾਰੀ ਬੈਰੀਕੇਡਾਂ ਨੂੰ ਟੱਪ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਹਾਲਾਤ ਕਾਬੂ ਤੋਂ ਬਾਹਰ ਨਾ ਜਾਣ ਦੇ ਮੱਦੇਨਜ਼ਰ ਪੁਲਿਸ ਨੇ ਵਾਟਰ ਕੈਨਨ ਦੀ ਵੀ ਵਰਤੋਂ ਕੀਤੀ। ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਐਸਐਸਪੀ ਸਮੇਤ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ ਅਤੇ ਪੂਰੇ ਘਟਨਾਕ੍ਰਮ ‘ਤੇ ਨਜ਼ਰ ਬਣਾਈ ਰੱਖੀ ਗਈ।

Latest News