ਪਾਕਿਸਤਾਨ ਕ੍ਰਿਕਟ ਨੂੰ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਕੀਤਾ ਸੰਨਿਆਸ ਦਾ ਐਲਾਨ; ਇਕ ਸਾਲ 'ਚ ਦੂਜੀ ਵਾਰ ਛੱਡੀ ਕ੍ਰਿਕਟ
ਨਵੀਂ ਦਿੱਲੀ : ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਖਰਾਬ ਫਾਰਮ ਨਾਲ ਜੂਝ ਰਹੇ ਤਜਰਬੇਕਾਰ ਆਲਰਾਊਂਡਰ ਇਮਾਦ ਵਸੀਮ ਨੇ ਇਕ ਵਾਰ ਫਿਰ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਇਮਾਦ ਵਸੀਮ ਨੇ ਇਸ ਤੋਂ ਪਹਿਲਾਂ ਨਵੰਬਰ 2023 ਵਿੱਚ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਉਸਨੇ ਇਸ ਸਾਲ ਦੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸੀ ਕੀਤੀ। ਵਸੀਮ ਟੀ-20 ਵਿਸ਼ਵ ਕੱਪ 2024 ਤੋਂ ਟੀਮ ਤੋਂ ਬਾਹਰ ਸੀ।
Posted By: Daily Suraj Bureau