Daily Suraj

ਪੰਜਾਬੀ

ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਵੱਲੋਂ ਜਨਮ ਦਿਨ ਮੌਕੇ ਬੂਟਿਆਂ ਦਾ ਲੰਗਰ ਲਗਾ ਕੇ ਸੇਵਾ ਦਾ ਉਦਾਹਰਣ ਕੀਤਾ ਪੇਸ਼

07 Mar, 2026 12:58 PM

ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਅਤੇ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਮੈਂਬਰ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਆਪਣੇ ਜਨਮ ਦਿਨ ਦੇ ਪਵਿੱਤਰ ਮੌਕੇ ਨੂੰ ਸੇਵਾ ਅਤੇ ਸਮਾਜ ਸੁਧਾਰ ਨਾਲ ਜੋੜਦੇ ਹੋਏ ਇੱਕ ਖਾਸ ਪਹਿਲਕਦਮੀ ਕੀਤੀ। ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਉਨ੍ਹਾਂ ਵੱਲੋਂ ਲੋੜਵੰਦਾਂ ਲਈ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਸਰਪੰਚ, ਗੁਰਚਰਨ ਸਿੰਘ, ਸੁਖਵਿੰਦਰ ਪਾਲ ਸਿੰਘ ਲਾਲੀ, ਚਰਨਪ੍ਰੀਤ ਸਿੰਘ ਲਾਂਬਾ, ਪੁਨੀਤ ਕਨੌਜੀਆ ਅਤੇ ਨਰਿੰਦਰ ਪਾਲ ਸਿੰਘ ਗਿਨੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਾਜ ਸੇਵੀ ਆਗੂ ਹਾਜ਼ਰ ਹੋਏ। ਉਨ੍ਹਾਂ ਸਾਰਿਆਂ ਨੇ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੂੰ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਇਸ ਨੇਕ ਕੰਮ ਲਈ ਸ਼ਾਬਾਸ਼ੀ ਦਿੱਤੀ। ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਇਸ ਮੌਕੇ ਤੇ ਕਿਹਾ ਕਿ ਜਨਮ ਦਿਨ ਨੂੰ ਖੁਸ਼ੀਆਂ ਮਨਾਉਣ ਨਾਲੋਂ ਦੂਜਿਆਂ ਦੀ ਮਦਦ ਕਰਨਾ ਵਧੇਰੇ ਪਵਿੱਤਰ ਹੈ। ਉਨ੍ਹਾਂ ਨੇ ਆਪਣੇ ਸਮਾਜਿਕ ਅਤੇ ਸਿਆਸੀ ਜੀਵਨ ਵਿੱਚ ਅਜਿਹੀਆਂ ਸੇਵਾਵਾਂ ਨੂੰ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ। ਇਹ ਪਹਿਲਕਦਮੀ ਸਮਾਜ ਵਿੱਚ ਸੇਵਾ-ਭਾਵਨਾ ਨੂੰ ਉਤਸ਼ਾਹਿਤ ਕਰਨ ਵਾਲੀ ਹੈ ਅਤੇ ਲੋਕਾਂ ਵਿੱਚ ਇੱਕ ਸਕਾਰਾਤਮਕ ਸੰਦੇਸ਼ ਦੇ ਰਹੀ ਹੈ।

Posted By: Daily Suraj Bureau

Latest News