Daily Suraj

ਪੰਜਾਬੀ

ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

20 Feb, 2025 10:26 PM

ਚੰਡੀਗੜ੍ਹ: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੌਰੇ 'ਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਪੀ ਨਵੀਨ ਰਾਓ, ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਮੀਟਿੰਗ ਕੀਤੀ। ਉਹਨਾਂ ਸਾਹਮਣੇ ਹੋਰ ਸੂਬੇ ਨਾਲ ਪਾਣੀ ਦੀ ਸਾਂਝ ਨੂੰ ਲੈ ਕੇ ਆਪਣਾ ਪੱਖ ਰੱਖਿਆ।

ਸੀਐੱਮ ਮਾਨ ਨੇ ਐਕਸ ਉੱਤੇ ਲਿਖਿਆ ਹੈ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਸੂਬੇ ਦੇ ਜ਼ਿਆਦਾਤਰ ਦਰਿਆ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।

 ਪੰਜਾਬ 'ਚ ਪਾਣੀ ਦੀ ਘਾਟ ਹੋਣ ਦੇ ਬਾਵਜੂਦ ਵੀ ਅਸੀਂ ਦੂਜੇ ਸੂਬਿਆਂ ਲਈ ਅਨਾਜ ਪੈਦਾ ਕਰਕੇ ਦੇ ਰਹੇ ਹਾਂ ਤਾਂ ਜੋ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਅਸੀਂ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।


Posted By: Daily Suraj Bureau

Latest News