ਫੋਕ ਆਰਟ ਐਂਡ ਕਲਚਰਲ ਐਕਸਚੇਂਜ ਸੁਸਾਇਟੀ ਕੈਨੇਡਾ ਵੱਲੋਂ ਕਰਵਾਇਆ ਗਿਆ ਸਮਾਗਮ
- ਜਲੰਧਰ
- (Asia/Kolkata)
ਕਪੂਰਥਲਾ, (ਇੰਦਰਜੀਤ)ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਫੋਕ ਆਰਟ ਐਂਡ ਕਲਚਰਲ ਐਕਸਚੇਂਜ ਸੁਸਾਇਟੀ ਕੈਨੇਡਾ ਵੱਲੋਂ ਸੀ ਫੇਸ ਦੇ ਦਫ਼ਤਰ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਬਹੁਪੱਖੀ ਸ਼ਖ਼ਸੀਅਤ ਅਤੇ ਸਮਾਜ ਸੇਵਕ ਧਰਮ ਪਾਲ ਪੈਂਥਰ ਨੇ ਕੀਤੀ। ਪ੍ਰਧਾਨ ਸ਼੍ਰੀ ਕੰਠ ਮੂਗੋਲਾਲ ਨੇ ਮੁੱਖ ਮਹਿਮਾਨ ਧਰਮ ਪਾਲ ਪੈਂਥਰ ਅਤੇ ਬਾਕੀ ਮਹਿਮਾਨਾਂ ਨੂੰ ਜੀ ਆਇਆ ਕਿਹਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਧਰਮ ਪਾਲ ਪੈਂਥਰ ਨੇ ਕਿਹਾ ਕਿ ਸੁਸਾਇਟੀ ਵੱਲੋਂ ਸੱਤ ਸਮੁੰਦਰੋਂ ਪਾਰ ਕੈਨੇਡਾ ਦੀ ਧਰਤੀ ਉੱਤੇ ਪੰਜਾਬੀ ਭਾਈਚਾਰੇ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ ਹੈ। ਪੰਜਾਬੀ ਜਿੱਥੇ ਵੀ ਜਾਂਦੇ ਹਨ ਉੱਥੇ ਹੀ ਪੰਜਾਬ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦੇ ਹਨ। ਖੁੱਲ੍ਹੇ ਸੁਭਾਅ ਦੇ ਮਾਲਕ ਅਤੇ ਮੁਹੱਬਤ ਨਾਲ ਆਪਣੇ ਰੰਗ ਵਿੱਚ ਰੰਗ ਲੈਂਦੇ ਹਨ । ਵਿਦੇਸ਼ਾਂ ਵਿੱਚ ਸਖ਼ਤ ਮਿਹਨਤ ਕਰਕੇ ਆਪਣੀ ਕਮਾਈ ਵਿੱਚੋਂ ਦਸਵੰਧ ਕੱਢਕੇ ਆਪੋ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ।ਪੈਂਥਰ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਲੋਕਾਂ ਵਿੱਚ ਆਪਸੀ ਪਿਆਰ ਭਾਈਚਾਰਕ ਸਾਂਝਾਂ ਦਿਨੋ-ਦਿਨ ਟੁੱਟਦੀਆਂ ਜਾ ਰਹੀਆਂ ਹਨ ਜੋ ਬਹੁਤ ਹੀ ਚਿੰਤਾ ਅਤੇ ਗੰਭੀਰ ਸੋਚ ਵਿਚਾਰ ਦਾ ਵਿਸ਼ਾ ਹੈ। ਜਿੱਥੇ ਸੋਸਾਇਟੀ ਲੋਕਾਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰ ਰਹੀ ਉੱਥੇ ਸਾਨੂੰ ਮਾਨਵੀ ਰਿਸ਼ਤਿਆਂ ਵਿੱਚ ਗਿਰਾਵਟ ਕਿਉਂ ਆ ਰਹੀ ਇਸ ਉੱਤੇ ਵੀ ਅਧਿਐਨ ਤੇ ਕੰਮ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਤੇ ਸੋਸਾਇਟੀ ਦੇ ਡਾਇਰੈਕਟਰ ਭੁਪਿੰਦਰ ਸਿੰਘ ਲੱਧੜ ਨੇ ਪੈਂਥਰ ਦਾ ਧੰਨਵਾਦ ਕਰਦਿਆਂ ਸਮਾਗਮ ਵਿੱਚ ਜਿਹੜੇ ਆਪਣੇ ਤਜਰਬੇ ਸਰੋਤਿਆਂ ਨਾਲ ਸਾਂਝੇ ਕੀਤੇ ਹਨ ਕੋਸ਼ਿਸ਼ ਕਰਾਂਗੇ ਉਨ੍ਹਾਂ ਮੁੱਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਫੋਕ ਆਰਟ ਐਂਡ ਕਲਚਰਲ ਐਕਸਚੇਂਜ ਸੁਸਾਇਟੀ ਕੈਨੇਡਾ ਵੱਲੋਂ ਧਰਮ ਪਾਲ ਪੈਂਥਰ ਨੂੰ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਨੂੰ ਸਫਲ ਬਣਾਉਣ ਲਈ ਡਾਇਰੈਕਟਰ ਅੰਮ੍ਰਿਤ ਪਾਲ ਸਿੰਘ ਢੋਟ, ਪਲਕ ਦੀਪ ਕੌਰ, ਸੀ ਈ ਓ ਕੰਵਲਜੀਤ ਸਿੰਘ ਮਾਨਾ ਵਾਲਾ ਅਤੇ ਡਾਇਰੈਕਟਰ ਤਨਵੀਰ ਸਿੰਘ ਆਦਿ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਤੇ ਚੇਤਨਾ ਦੇ ਪ੍ਰਧਾਨ ਜੈ ਵਿਰਦੀ, ਕੈਸ਼ੀਅਰ ਸੁਰਜੀਤ ਬੈਂਸ, ਅਨੁਰਾਗ ਭਾਟੀਆ, ਮਲਿਕਾ ਭਾਟੀਆ ਅਤੇ ਪਾਲ ਕੌਰ ਆਦਿ ਸ਼ਾਮਲ ਸਨ।
Leave a Reply