ਕਿਸਾਨਾਂ ਦਾ ਜੱਥਾ ਅੱਜ ਦਿੱਲੀ ਨਹੀਂ ਜਾਵੇਗਾ, ਕਿਸਾਨ ਆਗੂ ਨੇ ਕੀਤਾ ਐਲਾਨ, ਅੱਜ 6 ਕਿਸਾਨ ਹੋਏ ਜ਼ਖਮੀ
- ਪੰਜਾਬ
- 06 Dec,2024

ਸ਼ੰਭੂ : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ ਪਰ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਹੈ। ਇਸ ਦੌਰਾਨ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ। ਇਸ ਦੌਰਾਨ ਕਿਸਾਨ ਤੇ ਪੁਲਿਸ ਆਹਮਣੇ ਸਾਹਮਣੇ ਆ ਗਏ ਹਨ। ਇਥੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਦੇ ਰੋਸ ਤੇ ਅੱਗੇ ਵੱਧਣ ਤੋਂ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ। ਦਸ ਦਈਏ ਕਿ ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ 'ਤੇ ਡੇਰੇ ਲਾਏ ਹੋਏ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਭੇਜਿਆ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਨਾਲ 6 ਕਿਸਾਨ ਜ਼ਖਮੀ ਹੋ ਗਏ। ਇਸ ਦਾ ਜ਼ਿਕਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਹੈ।
Posted By:

Leave a Reply