ਐਮ.ਐਲ.ਜੀ. ਕਾਨਵੈਂਟ ਸਕੂਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
ਸੰਗਰੂਰ, (ਜਗਸੀਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਐਮ ਐਲ ਜੀ ਕਾਨਵੈਂਟ ਸਕੂਲ (ਸੀ ਬੀ ਐਸ ਈ ਨਵੀ ਦਿੱਲੀ ਤੋਂ ਮਾਨਤਾ ਪ੍ਹਾਪਤ) ਵੱਲੋਂ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ਹੇਠ ਬੱਚਿਆਂ ਦੀ ਵਿਦਾਇਗੀ ਪਾਰਟੀ ਕੇ.ਸੀ. ਕਰਾਊਨ ਰਿਜ਼ੋਰਟ, ਸੁਨਾਮ ਵਿਖੇ ਰੱਖੀ ਗਈ। ਪਾਰਟੀ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਦੇ ਪਰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ 'ਚ ਸਕੂਲ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ ਅਤੇ ਮਧੂ ਰਾਣੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਹੋਏ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਸਕਿੱਟ, ਗੀਤ, ਰੈਂਪ ਵਾਕ ਅਤੇ ਭਾਸ਼ਣ ਵਗੈਰਾ ਦਾ ਰੰਗਾਰੰਗ ਪੋ੍ਗਰਾਮ ਵੀ ਪੇਸ਼ ਕੀਤਾ ਗਿਆ ਤੇ ਬੱਚਿਆ ਨੇ ਰਿਫਰੈਸ਼ਮੈਂਟ ਦਾ ਖੂਬ ਅਨੰਦ ਮਾਣਿਆ। ਅੰਤ ਵਿੱਚ ਸੌਰਵ (12ਵੀਂ ਆਰਟਸ) ਨੂੰ ਮਿਸਟਰ ਫੇਅਰਵੈਲ ਅਤੇ ਅਮਰਜੋਤ ਕੌਰ (12ਵੀ ਕਾਮਰਸ) ਨੂੰ ਮਿਸ ਫੇਅਰਵੈਲ ਚੁਣਿਆ ਗਿਆ। ਇਸ ਤੋਂ ਇਲਾਵਾ ਸੁੰਦਰ ਅੱਖਾਂ, ਲੰਬੇ ਵਾਲ, ਸੁੰਦਰ ਪਗੜੀ, ਸੁੰਦਰ ਮੁਸਕਾਨ ਆਦਿ ਟਾਈਟਲ ਬੱਚਿਆਂ ਨੂੰ ਦਿੱਤੇ ਗਏ। ਵਿਦਿਆਰਥੀਆਂ ਤੋਂ ਵੱਖ ਵੱਖ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਆਧਾਰ 'ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਵਿਦਿਆਰਥੀਆਂ ਨੇ ਡੀਜੇ ਦਾ ਖੂਬ ਆਨੰਦ ਮਾਣਿਆ। ਵਿਦਿਆਰਥੀਆਂ ਲਈ ਇਹ ਪੋ੍ਗਰਾਮ ਯਾਦਗਾਰੀ ਹੋ ਨਿਬੜਿਆ। ਪ੍ਰਿੰਸੀਪਲ ਡਾ. ਵਿਕਾਸ ਸੂਦ ਵੱਲੋਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਅਤੇ ਸੁਨਹਿਰੀ ਭਵਿੱਖ ਦੇ ਲਈ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੰਗਤ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਸਮਾਜ ਨੂੰ ਸਿਓਕ ਦੀ ਤਰ੍ਹਾਂ ਖਤਮ ਕਰਨ ਵਾਲੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਨਵੀਨ ਗੋਇਲ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Posted By: Daily Suraj Bureau