ਪਿੰਡ ਮਨਸੂਰਪੁਰ ਦੀ ਗ੍ਰਾਮ ਪੰਚਾਇਤ ਤੋਂ ਇਲਾਵਾ ਦਰਜਨਾਂ ਪਰਿਵਾਰ ਹੋਏ ਆਮ ਆਦਮੀ ਪਾਰਟੀ ਚ ਸ਼ਾਮਲ
- ਪੰਜਾਬ
- (Asia/Kolkata)
ਲਸਾੜਾ/ਫਿਲੌਰ,( ਬੱਗਾ ਸੇਲਕੀਆਣਾ) ਵਿਧਾਨ ਹਲਕਾ ਫਿਲੌਰ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਅਤੇ ਸੰਗਠਨ ਇੰਚਾਰਜ ਹਲਕਾ ਫਿਲੌਰ ਵਰਿੰਦਰ ਸਿੰਘ ਸੈਣੀ ਦੀਆਂ ਹਲਕਾ ਫਿਲੌਰ ਵਿੱਚ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇਂ ਹਨ। ਇਸੇ ਲੜੀ ਤਹਿਤ ਪਿੰਡ ਮਨਸੂਰਪੁਰ ਦੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਉਨ੍ਹਾਂ ਦਾ ਇੱਕ ਹੀ ਮਕਸਦ ਹੈ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਪਿੰਡਾਂ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੇ ਚੱਲਦੇ ਹੋਏ ਪੰਜਾਬ ਵਿਕਾਸ ਵੱਲ ਵੱਧ ਰਿਹਾ ਹੈ ਜਿਸ ਲਈ ਪੰਜਾਬ ਵਾਸੀ ਮੁੜ ਸ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰਾ ਬਣਾਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਪਰਮਜੀਤ ਕੌਰ,ਪੰਚ ਲਖਵੀਰ ਸਿੰਘ, ਪੰਚ ਲਖਵੀਰ ਸਿੰਘ ਧਾਲੀਵਾਲ, ਪੰਚ ਕਮਲਜੀਤ ਕੌਰ, ਬੱਬੀ ਪੰਚ , ਨੰਬਰਦਾਰ ਸੁੱਚਾ ਰਾਮ, ਨੰਬਰਦਾਰ ਅਮਰੀਕ ਸਿੰਘ ਧਾਲੀਵਾਲ, ਦਲਜੀਤ ਸਿੰਘ ਪ੍ਰਧਾਨ ਯੂਥ ਕਲੱਬ, ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਵੰਤ ਸਿੰਘ , ਜੌਰਾ ਸਿੰਘ ਧਾਲੀਵਾਲ, ਰਾਕੇਸ਼ ਕੁਮਾਰ ਬੰਟੀ , ਮਨਦੀਪ ਸਿੰਘ, ਰਾਮ ਗੋਪਾਲ, ਯਗਵਿੰਦਰ ਸਿੰਘ ਧਾਲੀਵਾਲ, ਪਿੰਕਾ ਪੌਲ ਹੋਏ ਇਸ।ਮੋਕੇ ਮੈਡਮ ਹਰਜੋਤ ਕੌਰ ਲੋਹਟੀਆ ਨੇ ਉਨਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹਾਜ਼ਰ ਪਰਮਿੰਦਰ ਸਿੰਘ ਮਾਹਲ ਕਿਸਾਨ ਵਿੰਗ ਆਗੂ, ਰੋਸ਼ਨ ਲਾਲ ਰੋਸੀ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਹਰਿੰਦਰ ਸਿੰਘ ਸੈਣੀ, ਹਰਦੀਪ ਸਿੰਘ ਦੀਪਾ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ
Leave a Reply