ਏਐੱਸ ਇੰਸਟੀਚਿਊਸ਼ਨਜ਼ ਖੰਨਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਏਐੱਸ ਇੰਸਟੀਚਿਊਸ਼ਨਜ਼ ਖੰਨਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਖੰਨਾ : ਏਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਦੇ ਐੱਨਐੱਸਐੱਸ ਯੂਨਿਟ ਤੇ ਲਿਟਰੇਰੀ ਕਲੱਬ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ-ਬੋਲੀ ਨੂੰ ਵਿਕਸਿਤ ਕਰਨਾ ਚਾਹੀਦਾ ਹੈ, ਜਿਸ ਨਾਲ ਮਾਨਸਿਕ ਵਿਕਾਸ ’ਚ ਵਾਧਾ ਹੁੰਦਾ ਹੈ।

 ਇਸ ਮੌਕੇ ਕਾਲਜ ’ਚ ਭਾਸ਼ਣ, ਕਵਿਤਾ ਤੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ’ਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਕਵਿਤਾ ਉਚਾਰਨ ਮੁਕਾਬਲੇ ’ਚ ਰੁਪਿੰਦਰ ਕੌਰ ਨੇ ਪਹਿਲਾ, ਹਰਮਨ ਢੰਡ ਨੇ ਦੂਜਾ ਤੇ ਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ’ਚ ਨਵਦੀਪ ਕੌਰ ਨੇ ਪਹਿਲਾ ਤੇ ਮਨਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗਾਇਨ ਮੁਕਾਬਲੇ ’ਚ ਮਨਪ੍ਰੀਤ ਸਿੰਘ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਤੇ ਏਕਮਜੋਤ ਸਿੰਘ ਰਾਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੰਚ ਦਾ ਸੰਚਾਲਨ ਪ੍ਰੋ. ਕੋਮਲ ਨੇ ਕੀਤਾ। 

ਇਸ ਮੌਕੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਸੰਸਥਾ ਦੇ ਪ੍ਰਧਾਨ ਵਿਜੇ ਡਾਇਮੰਡ, ਜਤਿੰਦਰ ਦੇਵਗਨ ਉਪ ਪ੍ਰਧਾਨ, ਰਾਜੇਸ਼ ਡਾਲੀ ਜਨਰਲ ਸਕੱਤਰ, ਸੰਜੀਵ ਧਮੀਜਾ ਇੰਟਰਨਲ ਆਡੀਟਰ ਐਂਡ ਟਰੇਜਰਰ, ਰਮਰਿਸ਼ ਵਿਜ ਸਕੱਤਰ ਤੇ ਹੋਰ ਮੈਂਬਰਾਂ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ।