ਇੰਮੀਗ੍ਰੇਸ਼ਨ ਨਿਯਮਾਂ ਵਿੱਚ ਬਦਲਾਅ ਤੋਂ ਬਾਅਦ ਬੰਦ ਹੋਈ ਕੰਸਲਟੈਂਸੀ ਫਰਮ
- ਪੰਜਾਬ
- (Asia/Kolkata)
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8(1) (ਈ) ਅਤੇ (ਜੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਪ੍ਰਾਰਥੀ ਵੱਲੋਂ ਪੇਸ਼ ਕੀਤੀ ਗਈ ਦਰਖਾਸਤ, ਸਹਾਇਕ ਦਸਤਾਵੇਜ਼ਾਂ ਅਤੇ ਪੁਲਿਸ ਵਿਭਾਗਾਂ ਤੋਂ ਪ੍ਰਾਪਤ ਇਤਰਾਜ਼ ਰਹਿਤ ਰਿਪੋਰਟਾਂ ਦੇ ਆਧਾਰ ‘ਤੇ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ, ਐਸ.ਸੀ.ਓ. ਨੰਬਰ 82-ਸੀ, ਸਿਟੀ ਹਾਰਟ ਕੰਪਲੈਕਸ, ਖਰੜ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਜਸਪਾਲ ਸਿੰਘ ਪੁੱਤਰ ਲਾਭ ਸਿੰਘ ਨੂੰ ਕੰਸਲਟੈਂਸੀ ਕਾਰੋਬਾਰ ਲਈ ਲਾਇਸੰਸ ਨੰਬਰ 526/ਆਈ.ਸੀ. ਮਿਤੀ 07 ਦਸੰਬਰ 2022 ਨੂੰ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 06 ਦਸੰਬਰ 2027 ਤੱਕ ਸੀ। ਉਨ੍ਹਾਂ ਦੱਸਿਆ ਕਿ ਫਰਮ ਮਾਲਕ ਜਸਪਾਲ ਸਿੰਘ ਵੱਲੋਂ 13 ਅਪ੍ਰੈਲ 2026 ਨੂੰ ਦਿੱਤੀ ਗਈ ਦਰਖਾਸਤ ਵਿੱਚ ਜਾਣਕਾਰੀ ਦਿੱਤੀ ਗਈ ਸੀ ਕਿ ਇੰਮੀਗ੍ਰੇਸ਼ਨ ਨਿਯਮਾਂ ਵਿੱਚ ਤਬਦੀਲੀਆਂ ਅਤੇ ਕਾਰੋਬਾਰ ਠੀਕ ਢੰਗ ਨਾਲ ਨਾ ਚੱਲਣ ਕਾਰਨ ਦਫ਼ਤਰ ਪਿਛਲੇ ਇੱਕ ਸਾਲ ਤੋਂ ਬੰਦ ਪਿਆ ਹੈ। ਇਸ ਸਬੰਧੀ ਦਫ਼ਤਰ ਬੰਦ ਕਰਨ ਦੀ ਸੂਚਨਾ ਵੀ ਪ੍ਰਸ਼ਾਸਨ ਨੂੰ ਭੇਜੀ ਗਈ ਸੀ। ਉਕਤ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਅਤੇ (ਜੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਕੇ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 526/ਆਈ.ਸੀ. ਮਿਤੀ 07 ਦਸੰਬਰ 2022 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜੇਕਰ ਇਸ ਫਰਮ ਜਾਂ ਪ੍ਰਾਰਥੀ ਖ਼ਿਲਾਫ਼ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਐਕਟ ਅਤੇ ਨਿਯਮਾਂ ਅਨੁਸਾਰ ਉਸ ਦੀ ਜ਼ਿੰਮੇਵਾਰੀ ਸੰਬੰਧਿਤ ਫਰਮ ਅਤੇ ਪ੍ਰਾਰਥੀ ਦੀ ਹੋਵੇਗੀ।
Leave a Reply