ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ:--- ਰਾਜੂ ਖੰਨਾ।
- ਸ਼੍ਰੀ ਫਤਿਹਗੜ੍ਹ ਸਾਹਿਬ
- (Asia/Kolkata)
ਪਿੰਡ ਉੱਚੀ ਰੁੜਕੀ ਵਿੱਚ ਕੀਤੀ ਪ੍ਰਮੁੱਖ ਆਗੂਆਂ ਨਾਲ ਮੀਟਿੰਗ। ( ਮੁਖ਼ਤਿਆਰ ਸਿੰਘ) ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਕੀਤੀ ਜਾ ਰਹੀ ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ,ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ। ਕਿਉਂ ਕਿ ਇਸ ਰੈਲੀ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੇ ਪਿੰਡ ਉੱਚੀ ਰੁੜਕੀ ਵਿਖੇ ਪ੍ਰਮੁੱਖ ਆਗੂਆਂ ਨਾਲ ਰੈਲੀ ਸਬੰਧੀ ਮੀਟਿੰਗ ਕਰਨ ਸਮੇਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਣ ਜਾ ਰਹੀ ਹਲਕਾ ਅਮਲੋਹ ਦੀ ਇਸ ਰੈਲੀ ਵਿੱਚ ਜਿਥੇ ਸੁਖਬੀਰ ਸਿੰਘ ਬਾਦਲ ਪੁੱਜ ਕਿ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਉੱਥੇ ਸੀਨੀਅਰ ਲੀਡਰਸ਼ਿਪ ਵੀ ਇਸ ਵਿਸ਼ਾਲ ਰੈਲੀ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ। ਰਾਜੂ ਖੰਨਾ ਨੇ ਹਲਕੇ ਦੇ ਵਿਕਾਸ ਤੇ ਲੋਕ ਭਲਾਈ ਸਕੀਮਾਂ ਦੀ ਗੱਲ ਕਰਦਿਆਂ ਕਿਹਾ ਕਿ ਜੋ ਵਿਕਾਸ ਹਲਕਾ ਅਮਲੋਹ ਅੰਦਰ ਦਿਖਾਈ ਦੇ ਰਿਹਾ ਹੈ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਕਿਉਂ ਕਿ ਸੰਗਤ ਦਰਸ਼ਨਾਂ ਰਾਹੀ ਉਸ ਸਮੇਂ ਹਰ ਪਿੰਡ ਅਤੇ ਸ਼ਹਿਰਾਂ ਨੂੰ ਸ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀਆਂ ਰਾਸ਼ੀਆਂ ਦੇ ਕਿ ਵਿਕਾਸ ਕਰਵਾਇਆ ਗਿਆ ਸੀ। ਤੇ ਜੋ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਉਹਨਾਂ ਸਕੀਮਾ ਨੂੰ ਹਲਕੇ ਦੇ ਘਰ ਘਰ ਤੱਕ ਪਹੁੰਚ ਕਿ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਉਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਤੇ ਮੋਜੂਦਾ ਆਪ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜੋ ਅਮਲੋਹ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੀਵਰੇਜ ਕਰੋੜਾਂ ਰੁਪਏ ਦੀ ਲਾਗਤ ਨਾਲ ਪਾਇਆ ਗਿਆ ਸੀ। ਉਸ ਸੀਵਰੇਜ ਲਾਈਨਾਂ ਨੂੰ ਆਪ ਸਰਕਾਰ ਤੇ ਨਗਰ ਕੌਂਸਲ ਅਮਲੋਹ ਅਜੇ ਤੱਕ ਸਾਫ ਨਹੀਂ ਕਰਵਾ ਸਕੀ।ਜਿਸ ਕਾਰਨ ਸ਼ਹਿਰ ਦੀ ਹਰ ਗਲੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਦਿਖਾਈ ਦੇ ਰਿਹਾ ਹੈ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਮਾਰਚ ਨੂੰ ਹੋਣ ਵਾਲੀ ਰੈਲੀ ਵਿੱਚ ਵੱਡੇ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨ ਤੇ ਰੈਲੀ ਨੂੰ ਕਾਮਯਾਬ ਕਰਨ।ਤਾ ਜੋ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਵਿਕਾਸ ਤੇ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਸੁਰੂ ਕਰ ਸਕੇ। ਇਸ ਮੀਟਿੰਗ ਵਿੱਚ ਸੀਨੀਅਰ ਆਗੂ ਰਣਜੀਤ ਸਿੰਘ ਘੋਲਾ ਰੁੜਕੀ, ਸੀਨੀਅਰ ਆਗੂ ਰਾਜਿੰਦਰ ਸਿੰਘ ਰਾਜੀ ਬਲਿੰਗ, ਯੂਥ ਆਗੂ ਦਿਲਮਨਪ੍ਰੀਤ ਸਿੰਘ,ਸਾਬਕਾ ਸਰਪੰਚ ਬਚਿੱਤਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਗੁਰਮੀਤ ਸਿੰਘ ਪ੍ਰਧਾਨ,ਯੂਥ ਆਗੂ ਗੁਰਪ੍ਰੀਤ ਸਿੰਘ ਰੁੜਕੀ,ਹਰਕੰਵਲ ਸਿੰਘ ਰੁੜਕੀ, ਜਸਪ੍ਰੀਤ ਸਿੰਘ ਜੱਸਾ,ਅਮਨਦੀਪ ਸਿੰਘ, ਮਨਿੰਦਰ ਸਿੰਘ ਰੁੜਕੀ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ,ਦਲੀਪ ਸਿੰਘ,ਮੇਜਰ ਸਿੰਘ, ਸੁਖਚੈਨ ਸਿੰਘ ਆਦਿ ਮੌਜੂਦ ਸਨ।
Leave a Reply