ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ
- ਪੰਜਾਬ
- 25 Feb,2025

ਚੰਡੀਗੜ੍ਹ : ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਵਲੋਂ ਸਦਨ ਵਿਚ ਸ਼ਾਮਿਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ।
ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 4 ਮਾਰਚ ਨੂੰ ਹੋਵੇਗੀ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਪਟੀਸ਼ਨ ਦਾਇਰ ਕਰ ਕੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਸੀ।
ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ 2023 ਤੋਂ ਆਸਾਮ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ, ਪਰ ਹੁਣ ਤੱਕ ਉਨ੍ਹਾਂ ਨੂੰ ਇਸ ਬਾਰੇ ਕਿਸੇ ਫ਼ੈਸਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ (Amritpal Singh)ਨੇ ਆਪਣੀ ਪਟੀਸ਼ਨ ਵਿਚ ਇਹ ਵੀ ਕਿਹਾ ਸੀ ਕਿ ਉਸ ਨੂੰ ਐਮਪੀ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
Posted By:

Leave a Reply