ਵਿਧਾਇਕ ਬਲਕਾਰ ਸਿੱਧੂ ਨੇ ਜਸਪਾਲ ਜੱਸੂ ਦੀ ਚੋਣ ਮੁਹਿੰਮ ਨੂੰ ਭਖਾਈ

ਵਿਧਾਇਕ ਬਲਕਾਰ ਸਿੱਧੂ ਨੇ ਜਸਪਾਲ ਜੱਸੂ ਦੀ ਚੋਣ ਮੁਹਿੰਮ ਨੂੰ ਭਖਾਈ

 ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਪਾਲ ਸਿੰਘ ਜੱਸੂ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਜਸਪਾਲ ਸਿੰਘ ਇਕ ਸੂਝਵਾਨ, ਇਮਾਨਦਾਰ ਅਤੇ ਨੇਕਦਿਲ ਉਮੀਦਵਾਰ ਹਨ, ਜੋ ਕਿ ਆਪਣੇ ਵਾਰਡ ਵਾਸੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਦੇ ਆ ਰਹੇ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਤੁਸੀਂ ਆਪਣਾ ਇਕ ਇਕ ਕੀਮਤੀ ਵੋਟ ਪਾ ਕੇ ਜਸਪਾਲ ਸਿੰਘ ਜੱਸੂ ਨੂੰ ਜਿਤਾਓ ਤਾਂ ਜਸਪਾਲ ਜੱਸੂ ਤੁਹਾਡੇ ਵਾਰਡ ਦੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਹੋਣ ਕਾਰਨ ਉਹ ਆਪਣੇ ਵਾਰਡ ਲਈ ਗਰਾਂਟਾਂ ਲੈ ਸਕਣਗੇ। ਇਸ ਮੌਕੇ ਜਸਪਾਲ ਜੱਸੂ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਬਲਕਾਰ ਸਿੱਧੂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਟਿਕਟ ਦੇ ਕੇ ਨਿਵਾਜਿਆ ਹੈ। ਇਸ ਦੌਰਾਨ ਉਨ੍ਹਾਂ ਸਮੂਹ ਵਾਰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੁੰਦੀ ਹੈ ਤਾਂ ਉਹ ਦਿਨ ਰਾਤ ਵਾਰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ।