Daily Suraj

ਪੰਜਾਬੀ

ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਤੇ ਚੰਡੀਗੜ੍ਹ ਵਿੱਚ ਗਰਜੇ ਕਿਸਾਨ

26 Nov, 2025 09:52 PM

ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਚੰਡੀਗੜ੍ਹ ਪਹੁੰਚਣ ਲੱਗੇ; ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
 

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ- 43 ਵਿੱਚ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬਾਅਦ ਵੀ ਪੂਰੇ ਨਹੀਂ ਹੋ ਸਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਕੱਠ ਵਿਚ ਪੰਜਾਬ ਭਰ ਤੋਂ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਟ੍ਰੇਡ ਯੂਨੀਅਨਾਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM