ਸਾਬਕਾ ਸਰਪੰਚ ਜੈਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ

ਸਾਬਕਾ ਸਰਪੰਚ ਜੈਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ

ਅਲਗੋਂ ਕੋਠੀ : ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਆਮ ਆਦਮੀ ਪਾਰਟੀ ਦੀ ਚੜ੍ਹਤ ਸ਼ਿਖਰਾਂ ’ਤੇ ਹੈ। ਇਹ ਪ੍ਰਗਟਾਵਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਆਬਾਦੀ ਬਲਵਿੰਦਰ ਸਿੰਘ ਮਲਕਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਦਿਓਲ ਵਲਟੋਹਾ, ਕਰਮਜੀਤ ਸਿੰਘ ਦਿਓਲ ਵਲਟੋਹਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਜੈਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕੀ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਪੰਜਾਬ ਦੀ ਜਨਤਾ ਦੀ ਮਰਜ਼ੀ ਅਨੁਸਾਰ ਹਰੇਕ ਵਿਕਾਸ ਕਾਰਜ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਰਹਾਂਗੇ।