ਕਾਂਗਰਸੀਆਂ ਨੇ ਸ਼ਹਿਰ ਭਰ ’ਚ ਕੱਢਿਆ ਰੋਸ ਮਾਰਚ

ਕਾਂਗਰਸੀਆਂ ਨੇ ਸ਼ਹਿਰ ਭਰ ’ਚ ਕੱਢਿਆ ਰੋਸ ਮਾਰਚ

ਫ਼ਾਜ਼ਿਲਕਾ : ਡਾ. ਭੀਮਰਾਓ ਅੰਬੇਡਕਰ ਦੇ ਖਿਲਾਫ ਗਲਤ ਟਿੱਪਣੀ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਫਾਜ਼ਿਲਕਾ ਵਿਚ ਕਾਂਗਰਸ ਦੇ ਨੇਤਾ ਅਤੇ ਵਰਕਰ ਸੜਕਾਂ ਤੇ ਉਤਰੇ। ਸ਼ਹਿਰ ਭਰ ਵਿਚ ਰੋਸ਼ ਮਾਰਚ ਕੱਢਿਆ ਗਿਆ। ਇਸ ਦੀ ਅਗਵਾਈ ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਨੇ ਕੀਤੀ।ਇਸ ਰੋਸ਼ ਮਾਰਚ ਵਿੱਚ ਫਿਰੋਜ਼ਪੁਰ ਲੋਕ ਸਭਾ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਰਕਰ ਤੇ ਆਗੂ ਸ਼ਾਮਲ ਹੋਏ। ਉਨ੍ਹਾਂ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ ਗਈ।ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮਰਾਓ ਅੰਬੇਡਕਰ ਖਿਲਾਫ ਅਪਸ਼ਬਦ ਬੋਲਣ ਦੀ ਘਟਨਾ ਦੁਰਭਾਗਪੂਰਨ ਹੈ। ਇਸ ਲਈ ਫਾਜ਼ਿਲਕਾ ਵਿੱਚ ਰੋਸ਼ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ਾਸਤਰੀ ਚੌਕ ਤੋਂ ਸ਼ੁਰੂ ਹੋ ਕੇ ਗੌਸ਼ਾਲਾ ਰੋਡ ਅਤੇ ਹੋਰ ਬਜ਼ਾਰਾਂ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਖਤਮ ਹੋਇਆ। ਰੋਸ਼ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਜਿਸ ਵਿੱਚ ਮੰਗ ਕੀਤੀ ਗਈ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਨਹੀਂ ਦੇਂਦੇ ਤਾਂ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਕਾਂਗਰਸ ਨੇਤਾਵਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਕਾਂਗਰਸ ਦੇ ਆਗੂ ਸੁਖਵੰਤ ਸਿੰਘ ਬਰਾੜ ,ਸਾਬਕਾ ਮੰਤਰੀ ਹੰਸਰਾਜ ਜੋਸਨ,ਬਲਤੇਜ ਬਰਾੜ ਸਣੇ ਕਾਂਗਰਸੀ ਵਰਕਰ ਹਾਜਰ ਸਨ।