ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪ੍ਰਦਰਸ਼ਨ ਲਈ ਥਾਂ ਦੀ ਮੰਗ ਬਾਰੇ ਚਿੱਠੀ ਲਿਖੀ
- ਪੰਜਾਬ
- 18 Mar,2025

ਪੰਜਾਬ :ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਦੀ ਪ੍ਰਤੀਨਿਧਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਚੰਡੀਗੜ੍ਹ ਦੇ ਸੈਕਟਰ 34 ’ਚ ਇਕ ਦਿਨ ਦੇ ਸ਼ਾਂਤਮਈ ਪ੍ਰਦਰਸ਼ਨ ਅਤੇ ਵਿਧਾਨ ਸਭਾ ਵਲ ਮਾਰਚ ਕਰਨ ਲਈ ਪ੍ਰਸ਼ਾਸਨ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਥਾਂ ਦੀ ਮੰਗ ਕੀਤੀ ਹੈ।
ਮੋਰਚੇ ਨੇ ਲਿਖਿਆ ਹੈ ਕਿ ਇਹ ਪ੍ਰਦਰਸ਼ਨ ਕਣਕ ਅਤੇ ਝੋਨੇ ਤੋਂ ਇਲਾਵਾ ਹੋਰਨਾਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇਣ, ਕਿਸਾਨਾਂ ਦੇ ਖੇਤੀਬਾੜੀ ਕਰਜ਼ ਮਾਫ਼ ਕਰਨ, ਸੂਬੇ ਦੇ ਹਰ ਖੇਤ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੇਣ ਅਤੇ ਕਿਸਾਨਾਂ ਵਿਰੁਧ ਦਰਜ ਕੀਤੇ ਝੂਠੇ ਕੇਸ ਵਾਪਸ ਲੈਣ ਆਦਿ ਮੰਗਾਂ ਮਨਵਾਉਣ ਲਈ ਕੀਤਾ ਜਾਵੇਗਾ। ਮੋਰਚੇ ਨੇ ਜਲਦ ਤੋਂ ਜਲਦ ਪ੍ਰਦਰਸ਼ਨ ਲਈ ਥਾਂ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਸਕਣ।
Posted By:

Leave a Reply