ਬਰਨਾਲਾ 'ਚ ਸਾਂਸਦ ਮੈਂਬਰ ਮੀਤ ਹੇਅਰ ਨੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ, ਕਿਹਾ- ਪਿੰਡਾਂ 'ਚ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰੋ
- ਰਾਜਨੀਤੀ
- 03 Dec,2024

ਬਰਨਾਲਾ- ਨਵੀਂਆਂ ਪੰਚਾਇਤਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ ਬਰਨਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ 175 ਪੰਚਾਇਤਾਂ ਦੇ 175 ਸਰਪੰਚਾਂ ਅਤੇ 1285 ਪੰਚਾਂ ਨੇ ਸਹੁੰ ਚੁੱਕੀ। ਵਿਧਾਨ ਸਭਾ ਉਪ ਚੋਣ ਕਾਰਨ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋ ਸਕਿਆ। ਬਰਨਾਲਾ ਦੇ ਬਾਬਾ ਕਾਲਾ ਮਹਿਲ ਸਟੇਡੀਅਮ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਹੋਰ ਹਾਜ਼ਰ ਸਨ।
ਸੰਸਦ ਮੈਂਬਰ ਮੀਤ ਹੇਅਰ ਨੇ ਸਹੁੰ ਚੁੱਕ ਸਮਾਗਮ ਦੌਰਾਨ ਸਾਰੇ ਸਰਪੰਚਾਂ-ਪੰਚਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੀਆਂ 18 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਸਮੂਹ ਪੰਚਾਂ-ਸਰਪੰਚਾਂ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਸਾਰੀਆਂ ਪੰਚਾਇਤਾਂ ਬਿਨਾਂ ਕਿਸੇ ਪੱਖਪਾਤ ਤੋਂ ਆਪਣੇ ਪਿੰਡਾਂ ਦੇ ਲੋਕਾਂ ਲਈ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਬਿਨਾਂ ਕਿਸੇ ਪੱਖਪਾਤ ਤੋਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ।
Posted By:

Leave a Reply