ਡਾ, ਅੰਬੇਡਕਰ ਨੂੰ ਬਰਸੀ ’ਤੇ ਕੀਤਾ ਯਾਦ

ਡਾ, ਅੰਬੇਡਕਰ ਨੂੰ ਬਰਸੀ ’ਤੇ ਕੀਤਾ ਯਾਦ

ਪਠਾਨਕੋਟ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਜਪਾ ਜ਼ਿਲ੍ਹਾ ਕਾਰਜਕਾਰੀ ਮੀਤ ਪ੍ਰਧਾਨ ਯਸ਼ਪਾਲ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ’ਤੇ ਯਾਦ ਕੀਤਾ ਗਿਆ। ਸਮੂਹ ਮੈਂਬਰਾਂ ਨੇ ਉਨ੍ਹਾਂ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਕਾਰਜਕਾਰੀ ਪ੍ਰਧਾਨ ਯਸ਼ਪਾਲ ਨੇ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 6 ਦਸੰਬਰ 1956 ਨੂੰ ਦੇਹਾਂਤ ਹੋ ਗਿਆ ਸੀ। ਜਿਸ ਨੂੰ ਹਰ ਸਾਲ ਮਹਾਪਰਿਨਿਰਵਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਅਸੀਂ ਭਾਰਤੀ ਸੰਵਿਧਾਨ ਦੇ ਪਿਤਾਮਾ ਅਤੇ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੀ ਯਾਦ, ਉਨ੍ਹਾਂ ਦੇ ਯੋਗਦਾਨ ਅਤੇ ਜੀਵਨ ਦੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਇਸ ਮੌਕੇ ਮੰਡਲ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਸ਼ੋਭਾ ਰਾਣੀ, ਜਨਰਲ ਸਕੱਤਰ ਡਾ. ਪ੍ਰਬੋਧ ਚੰਦਰ, ਭੂਨੀਤ ਭਗਤ, ਮੀਤ ਪ੍ਰਧਾਨ ਵਿਨੋਦ ਕੁਮਾਰ, ਦਰਸ਼ਨ ਕੁਮਾਰ, ਸੁਜਾਨਪੁਰ ਮੰਡਲ ਜਨਰਲ ਸਕੱਤਰ, ਜ਼ਿਲ੍ਹਾ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਸ੍ਰਿਸ਼ਤਾ ਦੇਵੀ, ਮੀਤ ਪ੍ਰਧਾਨ ਉੱਤਰੀ ਮੰਡਲ ਰਜਤ ਕੁਮਾਰ ਅਤੇ ਦੱਖਣੀ ਮੰਡਲ ਪ੍ਰਧਾਨ ਅਰਜੁਨ ਕੁਮਾਰ ਆਦਿ ਹਾਜ਼ਰ ਸਨ।