Daily Suraj

ਪੰਜਾਬੀ

ਡੋਡਾ ਹਾਦਸਾ: ਫੌਜੀ ਵਾਹਨ ਖੱਡ ਵਿੱਚ ਡਿੱਗਿਆ, ਚਾਰ ਦੀ ਜ਼ਖ਼ਮੀ ਹੋਣ ਤੋਂ ਬਾਅਦ ਮੌਤ

22 Jan, 2026 02:22 PM

ਡੋਡਾ ਵਿਚ ਫੌਜੀ ਵਾਹਨ ਖੱਡ ’ਚ ਡਿੱਗਿਆ, ਚਾਰ ਦੀ ਮੌਤ ਨੌਂ ਜ਼ਖ਼ਮੀਆਂ ’ਚੋਂ ਤਿੰਨ ਦੀ ਹਾਲਤ ਨਾਜ਼ੁਕ; ੳੂਧਮਪੁਰ ਦੇ ਫੌਜੀ ਹਸਪਤਾਲ ਰੈਫਰArmy vehicle plunges into gorge ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਫੌਜ ਦਾ ਵਾਹਨ ਡੂੰਘੀ ਖੱਡ ਵਿਚ ਡਿੱਗਣ ਨਾਲ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ ਜਦੋਂਕਿ 9 ਹੋਰ ਜ਼ਖਮੀ ਹੋ ਗਏ। ਹਾਦਸਾ ਭੱਦਰਵਾਹ-ਚੰਬਾ ਅੰਤਰਰਾਜੀ ਰੋਡ ’ਤੇ ਖੰਨੀ ਟੌਪ ’ਤੇ ਹੋਇਆ।ਅਧਿਕਾਰੀਆਂ ਨੇ ਦੱਸਿਆ ਕਿ ਬੁਲੇਟ-ਪਰੂਫ ਫੌਜੀ ਵਾਹਨ, ਜਿਸ ਵਿੱਚ ਕੁੱਲ 17 ਜਵਾਨ ਸਵਾਰ ਸਨ, ਇੱਕ ਉੱਚੀ ਚੌਕੀ ਵੱਲ ਜਾ ਰਿਹਾ ਸੀ ਜਦੋਂ ਚਾਲਕ ਵਾਹਨ ਤੋਂ ਕੰਟਰੋਲ ਗੁਆ ਬੈਠਾ ਤੇ ਗੱਡੀ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।ਅਧਿਕਾਰੀਆਂ ਨੇ ਦੱਸਿਆ ਕਿ ਫੌਜ ਤੇ ਪੁਲੀਸ ਵੱਲੋਂ ਫੌਰੀ ਸਾਂਝਾ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਇਸ ਦੌਰਾਨ ਚਾਰ ਫੌਜੀ ਮ੍ਰਿਤ ਪਾਏ ਗਏ। ਉਨ੍ਹਾਂ ਕਿਹਾ ਕਿ ਨੌਂ ਹੋਰ ਫੌਜੀਆਂ ਨੂੰ ਜ਼ਖਮੀ ਹਾਲਤ ਵਿੱਚ ਬਚਾਇਆ ਗਿਆ। ਇਨ੍ਹਾਂ ਵਿਚੋਂ ਤਿੰਨ ਗੰਭੀਰ ਜ਼ਖ਼ਮੀਆਂ ਨੂੰ ਵਿਸ਼ੇਸ਼ ਇਲਾਜ ਲਈ ਊਧਮਪੁਰ ਫੌਜੀ ਹਸਪਤਾਲ ਭੇਜ ਦਿੱਤਾ ਗਿਆ।

Latest News