ਸੁਰੱਖਿਆ ਏਜੰਸੀਆਂ ਵੱਲੋਂ 3 ਦਹਿਸ਼ਤਗਰਦਾਂ ਦੇ ਸਕੈੱਚ ਜਾਰੀ

ਸੁਰੱਖਿਆ ਏਜੰਸੀਆਂ ਵੱਲੋਂ 3 ਦਹਿਸ਼ਤਗਰਦਾਂ ਦੇ ਸਕੈੱਚ ਜਾਰੀ

ਚੰਡੀਗੜ੍ਹ : ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਉਨ੍ਹਾਂ ਤਿੰਨ ਮਸ਼ਕੂਕਾਂ ਦੇ ਸਕੈੱਚ ਜਾਰੀ ਕੀਤੇ ਹਨ, ਜਿਨ੍ਹਾਂ ਉਤੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਭਿਆਨਕ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ।

ਅਧਿਕਾਰੀਆਂ ਨੇ ਕਿਹਾ ਕਿ ਇਹ ਆਦਮੀ ਆਸਿਫ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਹਨ। ਤਿੰਨਾਂ ਅੱਤਵਾਦੀਆਂ ਦੇ ਕੋਡ ਨਾਮ ਵੀ ਸਨ, ਜੋ ਮੂਸਾ, ਯੂਨਸ ਅਤੇ ਆਸਿਫ ਹਨ।

ਇਹ ਪੁਣਛ ਵਿੱਚ ਹੋਈਆਂ ਅੱਤਵਾਦ ਨਾਲ ਸਬੰਧਤ ਘਟਨਾਵਾਂ ਵਿੱਚ ਸ਼ਾਮਲ ਸਨ। ਅਧਿਕਾਰੀਆਂ ਨੇ ਕਿਹਾ ਕਿ ਸਕੈੱਚ ਦਹਿਸ਼ਤੀ ਹਮਲੇ ਦੌਰਾਨ ਬਚੇ ਲੋਕਾਂ ਦੀ ਮਦਦ ਨਾਲ ਤਿਆਰ ਕੀਤੇ ਗਏ ਸਨ।

#TerrorAlert #WantedTerrorists #SecurityAgencies #SketchReleased #IndiaSecurity #PublicAlert #NationOnAlert #HighAlert #AntiTerrorism