Daily Suraj

ਪੰਜਾਬੀ

ਪਿੰਡ ਠੱਠੀ ਜੈਮਲ ਸਿੰਘ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

09 Jan, 2025 05:30 AM

ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਠੱਠੀ ਜੈਮਲ ਸਿੰਘ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲ਼ੇ ਭਾਰੀ ਬਲ ਮਿਲ਼ਿਆ ਜਦੋਂ ਗੁਰਲਾਲ ਸਿੰਘ ਦੀ ਪ੍ਰੇਰਨਾ ਸਦਕਾ ਅਨੇਕਾ ਪਰਿਵਾਰਾਂ ਨੇ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਸਾਰਜ ਸਿੰਘ ਦਾਸੂਵਾਲ, ਸਾਬਕਾ ਚੇਅਰਮੈਨ ਭਾਗ ਸਿੰਘ ਚੱਕਵਾਲੀਆ, ਸਾਬਕਾ ਸਰਪੰਚ ਹਰਜੀਤ ਸਿੰਘ ਕਾਲੀਆ, ਨੰਬਰਦਾਰ ਮਨਜੀਤ ਸਿੰਘ ਗੱਬਰ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਲੋਕਾਂ ਦੇ ਦਿਲਾਂ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਵੱਸ ਚੁੱਕੀ ਹੈ। ਹਲਕੇ ਅੰਦਰ ਲੋਕ ਵਿਰੋਧੀ ਪਾਰਟੀਆਂ ਨੂੰ ਤਿਆਗ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਲਈ ਉਤਾਵਲੇ ਰਹਿੰਦੇ ਹਨ। ਹਲਕਾ ਖੇਮਕਰਨ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋ ਹਲਕੇ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਲਈ ਜਿੱਦ ਕਰਨ ਕਰ ਕੇ ਆਪਣੇ ਜ਼ਰੂਰੀ ਰੁਝੇਵੇਂ ਤਿਆਗ ਕੇ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ਼ ਜੋੜਿਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰ ਬਲਵੀਰ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਰਾਜ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਮਹਾਵੀਰ ਸਿੰਘ, ਹੰਸਾ ਸਿੰਘ, ਕਾਲਾ ਸਿੰਘ ਭਗਵਾਨ ਸਿੰਘ ਆਦਿ ਨੂੰ ਸੁਖਪਾਲ ਸਿੰਘ ਭੁੱਲਰ ਨੇ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

Posted By: Daily Suraj Bureau

Latest News