Daily Suraj

ਪੰਜਾਬੀ

ਲਾਪਤਾ ਬੱਚੇ ਦੀ ਖੇਤ ਵਿੱਚੋਂ ਮਿਲੀ ਲਾਸ਼, ਕਤਲ ਦੇ ਦੋਸ਼ੀ ਨੇ ਪੁੱਛਗਿੱਛ ਦੌਰਾਨ ਕੀਤਾ ਜੁਰਮ ਕਬੂਲ

18 Jun, 2026 08:31 AM

ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ ਮਾਸੂਮ ਬੱਚੇ ਦੇ ਕਤਲ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲਾਪਤਾ ਹੋਏ ਬੱਚੇ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਅਰਪਿਤ ਪਰਾਸ਼ਰ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਬੱਚੇ ਦੀ ਪਛਾਣ ਅੰਗਦਵੀਰ ਸਿੰਘ ਵਜੋਂ ਹੋਈ ਹੈ, ਜੋ ਗੁਰਸੇਵਕ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ, ਗੁਰਪ੍ਰੀਤ ਕੌਰ ਆਪਣੇ ਪਤੀ ਨਾਲ ਹੋਏ ਝਗੜੇ ਤੋਂ ਬਾਅਦ ਵੱਖ ਰਹਿ ਰਹੀ ਸੀ ਅਤੇ ਮੇਰਠ ਵਿੱਚ ਨਿਵਾਸ ਕਰ ਰਹੀ ਸੀ। ਇਸ ਮਾਮਲੇ ਵਿੱਚ ਬੱਚੇ ਦੀ ਮਾਂ ਦੇ ਕਥਿਤ ਪ੍ਰੇਮੀ ਨੇ ਪੁੱਛਗਿੱਛ ਦੌਰਾਨ ਕਤਲ ਕਰਨ ਦੀ ਗੱਲ ਕਬੂਲ ਕਰ ਲਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਗਦਵੀਰ ਸਿੰਘ ਨੂੰ ਕਥਿਤ ਤੌਰ 'ਤੇ ਉਸਦੇ ਪਰਿਵਾਰ ਦੇ ਘਰ ਦੇ ਬਾਹਰੋਂ ਅਗਵਾ ਕੀਤਾ ਗਿਆ। ਇਸ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਬਾਅਦ ਵਿੱਚ ਬੱਚੇ ਦੀ ਲਾਸ਼ ਇੱਕ ਖੇਤ ਵਿੱਚੋਂ ਬਰਾਮਦ ਹੋਈ। ਪੁਲਿਸ ਸੁਪਰਡੈਂਟ (ਦਿਹਾਤੀ) ਅਭਿਜੀਤ ਕੁਮਾਰ ਨੇ ਦੱਸਿਆ ਕਿ 16 ਜੂਨ ਨੂੰ ਬਹਿਸੁਮਾ ਥਾਣਾ ਖੇਤਰ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਬੱਚੇ ਦੀ ਭਾਲ ਲਈ ਤੁਰੰਤ ਚਾਰ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਅਰਪਿਤ ਸ਼ਰਮਾ ਨਾਮਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਇੱਕ ਖੇਤ ਵਿੱਚੋਂ ਬੱਚੇ ਦੀ ਲਾਸ਼ ਬਰਾਮਦ ਕਰ ਲਈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM