ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ, ਫ਼ਤਹਿਗੜ੍ਹ ਸ਼ਾਹਿਬ ਦੀ ਕੀਤੀ ਅਚਨਚੇਤ ਚੈਕਿੰਗ
- ਪੰਜਾਬ
- 13 Mar,2025

ਫਤਹਿਗੜ੍ਹ ਸਾਹਿਬ :ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸ਼ਾਹਿਬ ਦੀ ਅਚਨਚੇਤ ਚੈਕਿੰਗ ਦੌਰਾਨ ਗ਼ੈਰਹਾਜ਼ਰ ਪਾਏ ਜਾਣ ਉਤੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅੱਜ ਸ਼ਾਮ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਹੈ।
ਸਿਹਤ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਹਸਪਤਾਲਾਂ ਦਾ ਰਜਿਸਟਰੇਸ਼ਨ ਕਾਊਂਟਰ ਸਵੇਰੇ 8:30 ਵਜੇ ਖੁੱਲ੍ਹਾ ਹੋਣਾ ਚਾਹੀਦਾ ਹੈ ਅਤੇ ਸਵੇਰੇ 9 ਵਜੇ ਮਰੀਜ਼ਾਂ ਨੂੰ ਦੇਖਣਾ ਤੇ ਓਪੀਡੀ ਸੇਵਾਵਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਖੱਜਲ ਖੁਆਰੀ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਬਲਕਿ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।
Posted By:

Leave a Reply