ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਖੱਸਣ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
- ਪੰਜਾਬ
- 04 Jan,2025

ਭੁਲੱਥ (ਕਪੂਰਥਲਾ): ਇਥੋਂ ਨਜ਼ਦੀਕੀ ਪਿੰਡ ਖੱਸਣ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਨਗਰ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਮੌਕੇ ਪਿੰਡ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਜਗ੍ਹਾ ਉਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਨੇ ਵੱਖ-ਵੱਖ ਜਗ੍ਹਾ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Posted By:

Leave a Reply