ਅਸ਼ਵਨੀ ਸ਼ਰਮਾ ਦਾ ਵਿਰੋਧ ਕਰ ਰਹੇ ਕਾਂਗਰਸੀ ਵਰਕਰਾਂ ਅਤੇ ਵਿਚਾਲੇ ਹੋਈ ਧੱਕਾ-ਮੁੱਕੀ
ਲੁਧਿਆਣਾ , 17 ਅਕਤੂਬਰ (ਜੱਗੀ)- ਲੁਧਿਆਣਾ ਦੇ ਆਰਤੀ ਚੌਕ ਨਜ਼ਦੀਕ ਲੁਧਿਆਣਾ ਭਾਜਪਾ ਵਲੋਂ ਕਰਵਾਏ ਜਾ ਰਹੇ ਸਮਾਗਮ 'ਚ ਹਿੱਸਾ ਲੈਣ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ ਕਰਨ ਪਹੁੰਚੇ ਯੂਥ ਕਾਂਗਰਸੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋਣ ਦੀ ਖ਼ਬਰ ਹੈ। ਯੂਥ ਕਾਂਗਰਸ ਦੇ ਵਰਕਰਾਂ ਦਾ ਕਹਿਣਾ ਸੀ ਕਿ ਉਹ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਕਰਨ ਪਹੁੰਚੇ ਹਨ।
Posted By: Daily Suraj Bureau