ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਮਨਾਇਆ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ
- ਪੰਜਾਬ
- 06 Jan,2025

ਸ੍ਰੀ ਗੋਇੰਦਵਾਲ ਸਾਹਿਬ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਭਾਈ ਕਰਮ ਸਿੰਘ ਸਾਹਨੀ ਜੀ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਢਾਡੀ ਭਾਈ ਹਰਜਿੰਦਰ ਸਿੰਘ ਵਲਟੋਹਾ ਦੇ ਜੱਥੇ ਵੱਲੋਂ ਗੁਰੂ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸ਼ੈਲਰ ਵਾਲੇ,ਨੰਬਰਦਾਰ ਸੰਤੋਖ ਸਿੰਘ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਜੀ ਪਾਏ ਪੂਰਨਿਆਂ ਤੇ ਚੱਲਣ ਦਾ ਸੰਦੇਸ਼ ਦਿੱਤਾ। ਭਾਈ ਸਿੰਘ ਨੇ ਦੱਸਿਆ ਕਿ ਦੁਨੀਆ ’ਚ ਦਾਨੀ ਤਾਂ ਬਹੁਤ ਹੋਏ, ਪਰ ਸਰਬੰਸਦਾਨੀ ਦਾ ਖਿਤਾਬ ਗੁਰੂ ਸਾਹਿਬ ਦੇ ਹਿੱਸੇ ਆਇਆ ਹੈ। ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਈਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪ੍ਰਧਾਨ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸ਼ੈਲਰ ਵਾਲੇ, ਗੁਰਚਰਨ ਸਿੰਘ ਪ੍ਰਿੰਸ, ਸੰਤੋਖ ਸਿੰਘ ਆਦਿ ਤੋਂ ਇਲਾਵਾ ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਸੁਰਿੰਦਰ ਸਿੰਘ ਸ਼ਿੰਦਾ ਸਾਬਕਾ ਸਰਪੰਚ, ਨੰਬਰਦਾਰ ਸੁਖਦੇਵ ਸਿੰਘ, ਜਸਬੀਰ ਸਿੰਘ ਸਾਬੀ, ਬਲਕਾਰ ਸਿੰਘ ਠੇਕੇਦਾਰ, ਕੁਲਦੀਪ ਸਿੰਘ ਕੰਬੋਜ ,ਚਰਨਜੀਤ ਸਿੰਘ ਦਿਓਲ, ਨੰਬਰਦਾਰ ਬਲਦੇਵ ਸਿੰਘ, ਜਗਜੀਤ ਸਿੰਘ ਕਾਲੂ, ਪ੍ਰਿੰਸੀਪਲ ਨਿਰਮਲ ਸਿੰਘ, ਪ੍ਰਧਾਨ ਪਰਮਜੀਤ ਸਿੰਘ ਦਿਓਲ, ਮਲਕੀਅਤ ਸਿੰਘ, ਹਰਦੀਪ ਸਿੰਘ ਚੌਹਾਨ, ਦਲਬੀਰ ਸਿੰਘ ਠਾਣੇਦਾਰ, ਗੁਰਪ੍ਰੀਤ ਸਿੰਘ ਨਿਰਾਲਾ, ਸੰਦੀਪ ਸਿੰਘ ਸ਼ਿੰਪੀ, ਬੇਅੰਤ ਸਿੰਘ, ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਹਰਜਿੰਦਰ ਸਿੰਘ ਵਸੀਕਾ, ਦਵਿੰਦਰ ਸਿੰਘ ਕਾਕਾ, ਮਾਸਟਰ ਮੱਖਣ ਸਿੰਘ, ਅਸ਼ੋਕ ਮਹਾਸ਼ਾ, ਕਾਮਰੇਡ ਬਲਜੀਤ ਸਿੰਘ, ਸਾਜਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਚਾਵਲਾ, ਬਾਬਾ ਅੰਗਰੇਜ ਸਿੰਘ, ਅਜਮੇਰ ਸਿੰਘ ਅਵਤਾਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਦਿਓਲ, ਚਰਨਜੀਤ ਸਿੰਘ ਬਿੱਟੂ ਦਿਓਲ, ਪਿਆਰਾ ਸਿੰਘ, ਸੰਪੂਰਨ ਸਿੰਘ ਭੱਟਾ, ਰਣਜੀਤ ਸਿੰਘ ਭੱਟਾ, ਲਖਬੀਰ ਸਿੰਘ ਚੌਹਾਨ, ਹਰਪ੍ਰੀਤ ਸਿੰਘ ਜਿੰਮੀ, ਗਗਨ ਚੌਹਾਨ, ਡਾ. ਚੇਤਨਬੀਰ ਸਿੰਘ, ਜਗਦੀਪ ਸਿੰਘ, ਲੱਕੀ ਚਾਵਲਾ, ਹਰਪ੍ਰੀਤ ਸਿੰਘ ਚੰਨ, ਅੰਮ੍ਰਿਤਪਾਲ ਸਿੰਘ ਹਨੀ, ਸਾਜਨਪ੍ਰੀਤ ਸਿੰਘ, ਹਸਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ ਪੈਲਸ ਵਾਲੇ, ਰਜਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।
Posted By:

Leave a Reply