ਮਨਮੋਹਨ ਸਿੰਘ ਦੀ ਯਾਦ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ
- ਰਾਜਨੀਤੀ
- 03 Jan,2025

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਗ੍ਰਹਿ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ।ਉਨ੍ਹਾਂ ਨੂੰ 26 ਦਸੰਬਰ ਦੀ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੇ ਰਾਤ 9:51 ‘ਤੇ ਆਖਰੀ ਸਾਹ ਲਏ। ਇਸ ਤੋਂ ਬਾਅਦ 28 ਦਸੰਬਰ ਨੂੰ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
Posted By:

Leave a Reply