Daily Suraj

ਪੰਜਾਬੀ

ਬਠਿੰਡਾ ’ਚ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ

17 Jan, 2026 02:00 PM

ਬਠਿੰਡਾ, ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ (Bathinda) ਵਿੱਚ ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 5 ਜਣਿਆ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਰੀ ਅਨੁਸਾਰ ਗੁਜਰਾਤ ਰਜਿਸਟ੍ਰੇਸ਼ਨ ਨੰਬਰ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ।ਇਹ ਹਾਦਸਾ ਬਠਿੰਡਾ ਦੇ ਪਥਰਾਲਾ ਪਿੰਡ ਨੇੜੇ ਵਾਪਰਿਆ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾਂ ਵਿੱਚ ਚਾਰ ਨੌਜਵਾਨ ਅਤੇ ਇੱਕ ਮੁਟਿਆਰ ਸ਼ਾਮਲ ਹੈ, ਜਿਨ੍ਹਾਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਪਛਾਣ ਅਰਜੁਨ, ਸਤੀਸ਼, ਜਨਕ, ਭਰਤ ਅਤੇ ਅਮਿਤਾ ਬਾਨ ਵਜੋਂ ਹੋਈ ਹੈ। ਇਹ ਸਾਰੇ ਗੁਜਰਾਤ ਦੇ ਬਨਾਸਕਾਂਠਾ ਦੇ ਰਹਿਣ ਵਾਲੇ ਸਨ।ਬਠਿੰਡਾ (Bathinda) ਦੇ ਸੁਪਰਡੈਂਟ ਆਫ ਪੁਲਿਸ (ਸ਼ਹਿਰ) ਨਰਿੰਦਰ ਸਿੰਘ ਨੇ ਦੱਸਿਆ ਕਿ ਫਾਰਚੂਨਰ ਕਾਰ ਬਠਿੰਡਾ ਤੋਂ ਡੱਬਵਾਲੀ ਜਾ ਰਹੀ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਯਾਤਰੀ ਗੁਜਰਾਤ ਤੋਂ ਸ਼ਿਮਲਾ ਗਏ ਸਨ ਅਤੇ ਬਠਿੰਡਾ ਵਿੱਚ ਰਹਿ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਉਸ ਵੇਲੇ ਵਾਪਰਿਆ ਜਦੋ ਇਹ ਸਾਰੇ ਜਣੇ ਡੱਬਵਾਲੀ ਵੱਲ ਜਾ ਰਹੇ ਸਨ।
 

ਐਸਪੀ ਨਰਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੰਘਣੀ ਧੁੰਦ ਕਾਰਨ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਕਾਰ ਡਿਵਾਈਡਰ ਨਾਲ ਟਕਰਾ ਗਈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

Posted By: Daily Suraj Bureau

Latest News