ਬ੍ਰੇਕਿੰਗ ਨਿਊਜ਼ ਨਿਊਜ਼: ਬਲਾਚੌਰੀਆ ਕਤਲ ਕੇਸ ‘ਚ ਐਨਕਾਊਂਟਰ, ਇਕ ਸ਼ੂਟਰ ਮਾਰਿਆ ਗਿਆ
ਰਾਣਾ ਬਲਾਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਤੇ ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਬਲਾਚੌਰੀਆ ਕਤਲ ਮਾਮਲੇ ‘ਚ ਪੁਲਿਸ ਨੇ 2 ਸ਼ੂਟਰਾਂ ਦਾ ਐਨਕਾਊਂਟਰ ਕੀਤਾ ਹੈ। ਸੂਤਰਾਂ ਮੁਤਾਬਕ ਇੱਕ ਸ਼ੂਟਰ ਦੇ ਮਾਰੇ ਜਾਣ ਦੀ ਖਬਰ ਹੈ ਤੇ 2 ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਲੱਗੀਆਂ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਆਦਿਤਿਆ ਅਤੇ ਕਰਨ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਆਖਿਰ ਰਾਣਾ ਬਲਾਚੌਰੀਆ ਦਾ ਕਤਲ ਕਿਉਂ ਕੀਤਾ ਗਿਆ। ਕੁਝ ਹੀ ਸਮੇਂ ਵਿਚ ਪੁਲਿਸ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ। ਇਕ ਸ਼ੂਟਰ ਦਾ ਲਾਲੜੂ ਨੇੜੇ ਅੰਬਾਲਾ ਹਾਈਵੇ ‘ਤੇ ਇਹ ਐਨਕਾਊਂਟਰ ਕੀਤਾ ਗਿਆ ਹੈ। ਤੇ ਦੂਜੇ ਸ਼ੂਟਰ ਦਾ ਅੰਮ੍ਰਿਤਸਰ ਵਿਚ ਐਨਕਾਊਂਟਰ ਕੀਤਾ ਗਿਆ ਹੈ।
ਦੱਸ ਦੇਈਏ ਕਿ 2 ਦਿਨ ਪਹਿਲਾਂ ਸੋਹਾਣਾ ਕਬੱਡੀ ਕੱਪ ਵਿਚ ਕੋਚ ਰਾਣਾ ਬਲਾਚੌਰੀਆ ਦਾ ਕਤਲ ਕੀਤਾ ਗਿਆ ਸੀ। ਸੈਲਫੀ ਲੈਣ ਦੇ ਬਹਾਨੇ ਰਾਣੇ ਨੂੰ ਰੋਕਿਆ ਜਾਂਦਾ ਹੈ ਤੇ ਇਕ ਵਿਅਕਤੀ ਵੱਲੋਂ ਉਸ ਦੇ ਮੂੰਹ ‘ਤੇ ਕੱਪੜਾ ਪਾਇਆ ਜਾਂਦਾ ਹੈ ਤੇ ਫਿਰ ਉਸ ‘ਤੇ ਫਾਇਰਿੰਗ ਕੀਤੀ ਜਾਂਦੀ ਹੈ।
Posted By: Daily Suraj Bureau