Daily Suraj

ਪੰਜਾਬੀ

ਨਵ-ਨਿਯੁਕਤ ਈਟੀਟੀ ਅਧਿਆਪਕਾਂ ਦੇ ਦੋ-ਰੋਜ਼ਾ ਸਿਖਲਾਈ ਕੈਂਪ ’ਚ ਡੀਈਓ ਐਲੀਮੈਂਟਰੀ ਨੇ ਕੀਤਾ ਸੰਬੋਧਨ

14 May, 2025 12:15 AM

ਐੱਸਏਐੱਸ ਨਗਰ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵ-ਨਿਯੁਕਤ ਈਟੀਟੀ ਅਧਿਆਪਕਾਂ ਦੇ ਦੋ-ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ, ਜੋਕਿ ਡਾਈਟ ਮੁਹਾਲੀ ਐਟ ਬੁੱਢਣਪੁਰ ਵਿਖੇ ਕਰਵਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਨੇ ਦੱਸਿਆ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। 

ਇਸ ਮੌਕੇ ਉਚੇਚੇ ਤੌਰ ’ਤੇ ਡੀਈਓ ਐਲੀਮੈਂਟਰੀ ਦਰਸ਼ਨਜੀਤ ਸਿੰਘ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਨੇ ਜ਼ਿਲ੍ਹਾ ਮੁਹਾਲੀ ਦੇ 60 ਦੇ ਕਰੀਬ ਨਵ-ਨਿਯੁਕਤ ਈਟੀਟੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਸਰਵਪੱਖੀ ਵਿਕਾਸ ਲਈ ਆਪਣੇ ਨਵੇਂ ਜੋਸ਼ ਨਾਲ ਜੁੱਟਕੇ ਉਪਰਾਲੇ ਕਰਨੇ ਹਨ। ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਸਕੂਲ ਵਿੱਚ ਵਿਦਿਆਰਥੀ ਲਈ ਚਲਾਏ ਜਾਂਦੇ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। 

ਇਸ ਕੈਂਪ ਵਿੱਚ ਅਧਿਆਪਕਾਂ ਨੂੰ ਮਿਸ਼ਨ ਸਮਰੱਥ, ਵਿੱਦਿਆ ਪ੍ਰਵੇਸ਼ ਅਤੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਕੈਂਪ ਡਾਈਟ ਪ੍ਰਿੰਸੀਪਲ ਬਲਵਿੰਦਰ ਸਿੰਘ ਸੈਣੀ ਦੀ ਅਗਵਾਈ ਵਿੱਚ ਰਿਸੋਰਸ ਪਰਸਨ (ਅਕੈਡਮਿਕ ਸੁਪੋਰਟ ਟੀਮ) ਪਵਨ ਸੇਤੀਆ, ਲਿਆਕਤ ਅਲੀ, ਅਨੁਰਾਧਾ ਸੈਣੀ ਅਤੇ ਜਸਬੀਰ ਕੌਰ ਵੱਲੋਂ ਦਿੱਤੀ ਜਾ ਰਹੀ ਹੈ।

#TeacherTraining #ETTTeachers #EducationCamp #TeacherDevelopment #PunjabEducation #SkillTraining #TeachingExcellence #TeacherSupport #DEOAddress #EducationalImprovement

Posted By: Daily Suraj Bureau

Latest News