ਹਾਈਟਸ ਐਂਡ ਹਾਈਟਸ ਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ
- ਪੰਜਾਬ
- (Asia/Kolkata)
ਲਹਿਰਾਗਾਗਾ, (ਜਗਸੀਰ ਸਿੰਘ) - ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਅਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਵਿੱਚ ਹਿੰਦੀ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਿੰਦੀ ਕਵਿਤਾਵਾਂ, ਸਾਕੀਆਂ ਦੀ ਪ੍ਰਤਿਭਾ ਕਰਵਾਈ ਗਈ। ਇਸ ਸਮੇਂ ਬੱਚਿਆਂ ਨੇ ਅਲੱਗ-ਅਲੱਗ ਕਵਿਤਾਵਾਂ ਸੁਣਾਈਆਂ,ਇਸ ਦੇ ਨਾਲ-ਨਾਲ ਬੱਚਿਆਂ ਦੇ ਅਲੱਗ-ਅਲੱਗ ਮੁਕਾਬਲੇ ਜਿਵੇਂ ਕਿ ਚਾਰਟ-ਮੇਕਿੰਗ, ਪੇਂਟਿੰਗ ਆਦਿ ਕਰਵਾਏ ਗਏ । ਜਿਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਨੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ,ਹਿੰਦੀ ਭਾਸ਼ਾ ਅਲੱਗ-ਅਲੱਗ ਖੇਤਰਾਂ ਦੇ ਲੋਕਾਂ ਦੀਆਂ ਦੂਰੀਆਂ ਨੂੰ ਮਿਟਾਉਂਦੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਸੰਜੇ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ-ਸਮੇਂ ’ਤੇ ਸਕੂਲ ’ਚ ਬੱਚਿਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਲਈ ਇਸ ਤਰ੍ਹਾਂ ਦੇ ਦਿਵਸ ਮਨਾਏ ਜਾਂਦੇ ਹਨ ਅਤੇ ਪ੍ਰਤੀਯੋਗਤਾਵਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਉਨ੍ਹਾਂ ਦਾ ਸਹੀ ਵਿਕਾਸ ਹੋ ਸਕੇ। ਇਸ ਸਮੇਂ ਸਕੂਲ ਸਾਰੇ ਸਟਾਫ ਮੈਂਬਰ ਮੌਜੂਦ ਸਨ।
Leave a Reply