Daily Suraj

ਪੰਜਾਬੀ

Bikram Majithia ਜੇਲ੍ਹ ਤੋਂ ਬਾਹਰ, ਪੰਜਾਬ ਸਿਆਸਤ ‘ਚ ਤਾਜ਼ਾ ਹਲਚਲ

03 Feb, 2026 01:21 PM

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ (Big News) ਦੇ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਦੀ ਰਿਹਾਈ ਮੌਕੇ ਅਕਾਲੀ ਦਲ ਦੇ ਸਮਰਥਕ ਵੱਡੀ ਗਿਣਤੀ ‘ਚ ਮੌਜੂਦ ਹਨ। ਰਿਹਾਈ ਤੋਂ ਬਾਅਦ, ਉਨ੍ਹਾਂ ਨੇ ਸਮਰਥਕਾਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ ਅਤੇ ਫਿਰ ਉਨ੍ਹਾਂ ਆਪਣੀਆਂ ਮੁੱਛਾਂ ਨੂੰ ਵੱਟ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਨੀਵੀ ਕੌਰ ਵੀ ਮੌਜੂਦ ਹੈ। ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਨੂੰ ਦੇਰ ਨਾਲ ਅਪਡੇਟ ਕੀਤਾ ਗਿਆ ਸੀ, ਅਤੇ ਫਿਰ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ ਸੀ। ਜਿਸ ਕਾਰਨ ਰਿਹਾਈ ‘ਚ ਦੇਰੀ ਹੋਈ। ਰਿਹਾਈ ਤੋਂ ਬਾਅਦ ਹੁਣ ਮਜੀਠੀਆ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨਗੇ। ਉਸ ਤੋਂ ਬਾਅਦ, ਉਹ ਅੰਮ੍ਰਿਤਸਰ ਜਾਂ ਚੰਡੀਗੜ੍ਹ ਜਾ ਸਕਦੇ ਹਨ। ਮਜੀਠੀਆ ਨੂੰ ਕੱਲ੍ਹ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ (Big News) ਦੇ ਦਿੱਤੀ ਸੀ। ਮਜੀਠੀਆ ਦੀ ਰਿਹਾਈ ਤੋਂ ਬਾਅਦ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੱਕ ਸਵਾਗਤ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਉਹ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।

Latest News