ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ
- ਪੰਜਾਬ
- 13 Mar,2025

ਆਨੰਦਪੁਰ ਸਾਹਿਬ : ਨਵ ਨਿਯੁਕਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਹੋਲਾ ਮਹੱਲਾ ਦੇ ਪਹਿਲੇ ਦਿਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਪੰਜਾਬ ਪੁਲੀਸ ਦੇ ਸੁਰੱਖਿਆ ਮੁਲਾਜ਼ਮ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
ਗੌਰਤਲਬ ਹੈ ਕਿ ਬੀਤੇ ਦਿਨੀਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕਿਹਾ ਗਿਆ ਸੀ ਕੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਬਦਲਣ ਦੇ ਫੈਸਲੇ ਦਾ ਵਿਰੋਧ ਕਰਦੇ ਹਨ ਅਤੇ ਜਥੇਦਾਰ ਗੜਗੱਜ ਦੇ ਪ੍ਰੋਗਰਾਮਾਂ ਦਾ ਵਿਰੋਧ ਕਰਨ ਦਾ ਵੀ ਕੁਝ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ।
ਅੱਜ ਜਦੋਂ ਜਥੇਦਾਰ ਗੜਗੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਮੂਹ ਸਟਾਫ ਅਤੇ ਮੌਕੇ ਤੇ ਮੌਜੂਦ ਸੰਗਤ ਵੱਲੋਂ ਜੈਕਾਰਿਆਂ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਰਿਮ ਕਮੇਟੀ ਦੇ ਮੈਂਬਰ ਦਿਲਜੀਤ ਸਿੰਘ ਭਿੰਡਰ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡੀ ਗਿਣਤੀ ਵਿੱਚ ਸਟਾਫ ਮੌਜੂਦ ਸੀ।
Posted By:

Leave a Reply