ਸਰਗਰਮੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
- ਪੰਜਾਬ
- 18 Dec,2024

ਬਰਨਾਲਾ – ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹੋਈਆਂ ਵੱਖ-ਵੱਖ ਸਰਗਰਮੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਇਸ ਮੌਕੇ 'ਤੇ ਕਿਹਾ ਕਿ ਪਾਠਕ੍ਰਮ ਤੋਂ ਇਲਾਵਾ ਹੋਰ ਸਰਗਰਮੀਆਂ ਕਰਵਾਉਣ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਮਨੋਬਲ ਵਧਦਾ ਹੈ, ਜੋ ਕਿ ਉਨ੍ਹਾਂ ਨੂੰ ਭਵਿੱਖ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਿੱਚ ਸਹਾਇਕ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਅਜਿਹੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਲਈ ਹਮੇਸ਼ਾ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਨਾਲ ਸਕੂਲੀ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਉਭਰ ਕੇ ਸਾਹਮਣੇ ਆਉਂਦੀ ਹੈ ਅਤੇ ਉਹ ਆਪਣੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਮੌਕੇ 'ਤੇ ਸਕੂਲ ਵਾਇਸ ਪ੍ਰਿੰਸੀਪਲ ਸੁਮਨ, ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਸਨ।
Posted By:

Leave a Reply