Daily Suraj

ਪੰਜਾਬੀ

ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

04 Oct, 2026 09:49 AM

: ਦਿੱਲੀ ਦੇ ਜੰਤਰ-ਮੰਤਰ ’ਤੇ ਇੱਕ ਮਹਿਲਾ ਪੱਤਰਕਾਰ ਨੇ ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ’ਤੇ ਬਦਸਲੂਕੀ ਦੇ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਦਾ ਦਾਅਵਾ ਹੈ ਕਿ AISA ਦੀ ਪ੍ਰਧਾਨ ਨੇਹਾ ਬੋਰਾ ਨੂੰ ਹਿਰਾਸਤ ਵਿੱਚ ਲੈਣ ਦੌਰਾਨ ACP ਵਿਵੇਕ ਭਗਤ ਨੇ ਉਸ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ ਅਤੇ ਉਸ ਦੀ ਛਾਤੀ ‘ਤੇ ਹੱਥ ਮਾਰਿਆ ਅਤੇ ਉਸ ਨੂੰ ਧੱਕਾ ਦਿੱਤਾ।
 

ਜਿਸ ਤੋਂ ਬਾਅਦ ਕੋਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮਹਿਲਾ ਪੱਤਰਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ। ਵੀਡੀਓ ਵਿੱਚ ਮਹਿਲਾ ਪੱਤਰਕਾਰ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਹ ਕਰੀਬ ਸਾਢੇ ਤਿੰਨ ਘੰਟਿਆਂ ਤੋਂ ਉੱਥੇ ਬੈਠੀ ਹੈ, ਪਰ ਅਜੇ ਤੱਕ FIR ਦਰਜ ਨਹੀਂ ਕੀਤੀ ਗਈ। ਜਿਸ ਤੋਂ ਬਾਅਦ FIR ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਸੈਂਕੜੇ ਪੱਤਰਕਾਰ ਪਾਰਲੀਮੈਂਟ ਸਟ੍ਰੀਟ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਏ।
 

ਸਿਟੀਜ਼ਨਜ਼ ਫਾਰ ਜਸਟਿਸ ਐਂਡ ਪੀਸ (CJP) ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਨੇ ਕਥਿਤ ਯੌਨ ਉਤਪੀੜਨ ਦੇ ਮਾਮਲੇ ਵਿੱਚ FIR ਦਰਜ ਕਰਨ ਤੋਂ ਇਨਕਾਰ ਕੀਤਾ ਹੈ। CJP ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ FIR ਦਰਜ ਕਰਨ ਤੋਂ ਪਹਿਲਾਂ CCTV ਫੁਟੇਜ ਦੀ ਜਾਂਚ ਕੀਤੀ ਜਾਵੇਗੀ। CJP ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਅੱਜ ਐਤਵਾਰ ਸਵੇਰੇ 11 ਵਜੇ ਲੋਕਾਂ ਨੂੰ ਪਾਰਲੀਮੈਂਟ ਸਟ੍ਰੀਟ ਥਾਣੇ ਦੇ ਬਾਹਰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।

Latest News