ਵਿਨਰਜੀਤ ਸਿੰਘ ਗੋਲਡੀ ਵੱਲੋਂ ਗਗਨਦੀਪ ਸਿੰਘ ਅਕਾਲੀ ਦਲ ਹਲਕਾ ਸੁਨਾਮ ਦੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ
(ਜਗਸੀਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਗਗਨਦੀਪ ਸਿੰਘ ਸਤੀਪੁਰਾ ਹਲਕਾ ਸੁਨਾਮ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਬਾਰੇ ਦੱਸਦਿਆਂ ਵਿਨਰਜੀਤ ਗੋਲਡੀ ਨੇ ਕਿਹਾ ਕਿ ਹਲਕੇ ਲਈ ਸਾਨੂੰ ਇੱਕ ਸੂਝਵਾਨ ਸੋਸ਼ਲ ਮੀਡੀਆ ਇੰਚਾਰਜ ਦੀ ਜਰੂਰਤ ਸੀ ਅਤੇ ਗਗਨਦੀਪ ਸਿੰਘ ਸਤੀਪੁਰਾ ਨੂੰ ਉਨ੍ਹਾਂ ਦੀ ਕਾਬਲੀਅਤ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਇਹ ਜਿੰਮੇਵਾਰੀ ਸੌਂਪੀ ਗਈ ਹੈ । ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦਾ ਗਗਨਦੀਪ ਸਿੰਘ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕਰਨ ਲਈ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਸੀਨੀ.ਅਕਾਲੀ ਆਗੂ,ਕਮਲ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਰਣਜੀਤ ਸਿੰਘ ਸਿੱਧੂ, ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਕੌਂਸਲਰ ਗੁਰਮੀਤ ਸਿੰਘ ਲੱਲੀ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ ,ਬੱਲੀ ਰੰਧਾਵਾ,ਬਿੰਦਰ ਬੜਿੰਗ,ਰਾਣਾ ਸੁਨਾਮ ਆਦਿ ਨੇ ਧੰਨਵਾਦ ਕੀਤਾ ਹੈ । ਇਸ ਸਮੇਂ ਗਗਨਦੀਪ ਸਿੰਘ ਸਤੀਪੁਰਾ ਨੇ ਆਪਣੀ ਨਿਯੁਕਤੀ ਲਈ ਵਿਨਰਜੀਤ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਸਖਤ ਮਿਹਨਤ ਕਰਾਂਗਾ।
Posted By: Daily Suraj Bureau