ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ
- ਸੰਗਰੂਰ
- (Asia/Kolkata)
(ਜਗਸੀਰ ਲੌਂਗੋਵਾਲ)- ਸਥਾਨਕ ਅਜੀਤ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਪ੍ਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਕੀਤਾ ਗਿਆ। ਪ੍ਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਧਰਮਵੀਰ ਸਿੰਘ, ਹਰਭਜਨ ਸਿੰਘ ਭੱਟੀ ਸੁਸਾਇਟੀ ਪ੍ਧਾਨ, ਗੁਰਪ੍ਰੀਤ ਸਿੰਘ ਬਿੱਲੂ, ਅਮਰਿੰਦਰ ਸਿੰਘ ਮੌਖਾ ਅਤੇ ਬੀਬੀ ਸਵਰਾਜ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਦਲਵੀਰ ਸਿੰਘ ਬਾਬਾ ਦੀ ਅਗਵਾਈ ਵਿੱਚ ਸੰਗਤੀ ਰੂਪ ਵਿੱਚ ਸੀ੍ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਅਰਵਿੰਦ ਸਿੰਘ ਦੇ ਜਥਿਆਂ ਨੇ ਭਗਤ ਜੀ ਦੁਆਰਾ ਉਚਾਰੇ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਜਦੋਂ ਕਿ ਗੁਰਿੰਦਰ ਸਿੰਘ ਗੁਜਰਾਲ ਨੇ ਭਗਤ ਦੀ ਦੇ ਜੀਵਨ ਤੇ ਕਥਾ ਵਿਚਾਰ ਕੀਤੀ ਅਤੇ ਉਨ੍ਹਾਂ ਦੇ ਪ੍ਭੂ ਪੇ੍ਮ, ਉੱਚ ਜਾਤੀ ਵਾਲਿਆਂ ਦਾ ਅਭਿਮਾਨ ਤੋੜਣਾ, ਹੱਥੀਂ ਕਿਰਤ ਕਰਨੀ ਆਦਿ ਸੰਦੇਸ਼ਾਂ ਦਾ ਜ਼ਿਕਰ ਕੀਤਾ। ਇਸ ਮੌਕੇ ਤੇ ਸੁਸਾਇਟੀ ਸੇਵਕ ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਵੀਰ ਸਿੰਘ, ਪੀ੍ਤਮ ਸਿੰਘ, ਗੁਲਜ਼ਾਰ ਸਿੰਘ, ਅਵਤਾਰ ਸਿੰਘ, ਚਰਨਕਮਲ ਸਿੰਘ, ਹਰਜੀਤ ਸਿੰਘ ਢੀਂਗਰਾ, ਹਰਵਿੰਦਰ ਸਿੰਘ ਪੱਪੂ, ਗੁਰਕੰਵਲ ਸਿੰਘ ਸਮੇਤ ਬੀਬੀ ਸਵਰਾਜ ਕੌਰ, ਹਰਵਿੰਦਰ ਕੌਰ, ਜਸਵਿੰਦਰ ਕੌਰ, , ਅਮਰਜੀਤ ਕੌਰ, ਬਿੰਦਰ ਕੌਰ, ਰਾਣੀ, ਰਮਨਦੀਪ ਕੌਰ, ਰਜਨੀ ਆਦਿ ਨੇ ਸੀ੍ ਸੁਖਮਨੀ ਸਾਹਿਬ ਦਾ ਜਾਪ ਕਰਦਿਆਂ ਅਧਿਆਤਮਿਕ ਮਾਹੌਲ ਸਿਰਜ ਦਿੱਤਾ। ਕਮੇਟੀ ਮੈਂਬਰ ਤਰਨਜੀਤ ਸਿੰਘ, ਰਾਜਵਿੰਦਰ ਸਿੰਘ, ਗੁਰਚਰਨ ਸਿੰਘ, ਲਛਮਣ ਸਿੰਘ ਅਤੇ ਛੋਟੇ ਛੋਟੇ ਬੱਚਿਆਂ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਭਾਈ ਭਗਵੰਤ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਦੀ ਸੇਵਾ ਨਿਭਾਈ। ਚਰਨਜੀਤ ਪਾਲ ਸਿੰਘ ਸਕੱਤਰ ਜਨਰਲ ਨੇ ਸੁਸਾਇਟੀ ਦੇ ਅਗਲੇਰੇ ਪ੍ਰੋਗ੍ਰਾਮਾਂ ਬਾਰੇ ਜਾਣਕਾਰੀ ਦਿੱਤੀ । ਪ੍ਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਨੂੰ ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸਮੂਹ ਮੈਂਬਰਾਂ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਰਣਜੀਤ ਸਿੰਘ ਸਾਬਕਾ ਐਮ ਸੀ ਨੇ ਸੁਸਾਇਟੀ ਵੱਲੋਂ ਪਿਛਲੇ 45 ਸਾਲਾਂ ਤੋਂ ਲਗਾਤਾਰ ਘਰ ਘਰ ਜਾ ਕੇ ਨਿਸ਼ਕਾਮ ਸੇਵਾ ਅਧੀਨ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਵੱਲੋਂ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਸਮੇਤ ਸਮੂਹ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਵਤਾਰ ਸਿੰਘ ਤਾਰੀ ਕੌਂਸਲਰ, ਜਸਵੀਰ ਸਿੰਘ ਜੱਸੀ, ਗੁਰਜੰਟ ਸਿੰਘ, ਪ੍ਰਤਾਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Leave a Reply