ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਅਮਰੀਕਾ ਸਰਕਾਰ ਭਾਰਤੀ ਅੰਬੈਸੀਆਂ ਨਾਲ ਸੰਪਰਕ ਕਰੇ -ਕੁਲਦੀਪ ਸਿੰਘ ਧਾਲੀਵਾਲ
- ਪੰਜਾਬ
- 06 Feb,2025

ਅਜਨਾਲਾ (ਅੰਮ੍ਰਿਤਸਰ) : ਆਪਣੇ ਭਵਿੱਖ ਨੂੰ ਹੋਰ ਸੁਨਹਿਰਾ ਬਣਾਉਣ ਲਈ ਅਮਰੀਕਾ ਗਏ ਭਾਰਤੀਆਂ ਨੂੰ ਅਮਰੀਕਾ ਵਲੋਂ ਡਿਪੋਰਟ ਕਰਕੇ ਅਮਰੀਕੀ ਫ਼ੌਜ ਦੇ ਜਹਾਜ਼ ਵਿਚ ਹੱਥ-ਕੜੀਆਂ ਤੇ ਬੇੜੀਆਂ ਨਾਲ ਜਕੜ ਕੇ ਭਾਰਤ ਭੇਜਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਹੱਥ-ਕੜੀਆਂ ਅਤੇ ਬੇੜੀਆਂ ਵਿਚ ਜਕੜ ਕੇ ਲਿਆਉਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ।
ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਦਾ ਧੰਦਾ ਕੌਮਾਂਤਰੀ ਪੱਧਰ 'ਤੇ ਚੱਲ ਰਿਹਾ ਹੈ, ਜਿਸ ਦੀ ਮੋਦੀ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਅਮਰੀਕਾ ਵੀ ਭਾਰਤੀਆਂ ਨੂੰ ਅਜਿਹੇ ਤਰੀਕੇ ਨਾਲ ਡਿਪੋਰਟ ਕਰਨ ਦੀ ਬਜਾਏ ਅਮਰੀਕਾ ਵਿਚ ਸਥਿਤ ਭਾਰਤੀ ਅੰਬੈਸੀਆਂ ਨਾਲ ਸੰਪਰਕ ਕਰਕੇ ਉਨਾਂ ਨੂੰ ਸਨਮਾਨਜਨਕ ਤਰੀਕੇ ਨਾਲ ਭਾਰਤ ਭੇਜਣ ਦਾ ਪ੍ਰਬੰਧ ਕਰੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਲੋੜੀਂਦੇ ਯਤਨ ਕਰਨੇ ਚਾਹੀਦੇ ਹਨ।
Posted By:

Leave a Reply