ਸੰਵਿਧਾਨ ਨੂੰ ਖ਼ਤਮ ਕਰਨ ਦੀ ਹੈ ਭਾਜਪਾ ਦੀ ਵਿਚਾਰਧਾਰਾ - ਰਾਹੁਲ ਗਾਂਧੀ
- ਰਾਜਨੀਤੀ
- 18 Dec,2024

ਨਵੀਂ ਦਿੱਲੀ - ਰਾਜ ਸਭਾ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ’ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸੰਵਿਧਾਨ ਦੇ ਖਿਲਾਫ਼ ਹੈ। ਉਹ ਸ਼ੁਰੂ ਤੋਂ ਹੀ ਕਹਿ ਰਹੇ ਸਨ ਕਿ ਉਹ ਸੰਵਿਧਾਨ ਨੂੰ ਬਦਲਣਗੇ। ਉਹ ਅੰਬੇਡਕਰ ਜੀ ਦੇ ਖਿਲਾਫ਼ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਸੰਵਿਧਾਨ ਨੂੰ ਖਤਮ ਕਰਨ ਦੀ ਹੈ, ਇਹ ਸਾਰਾ ਦੇਸ਼ ਜਾਣਦਾ ਹੈ।
Posted By:

Leave a Reply